ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਬੀਏ ਭਾਗ ਤੀਜੇ ਤੇ ਬੀਸੀਏ ਭਾਗ ਤੀਜੇ ਦਾ ਸ਼ਾਨਦਾਰ ਨਤੀਜਾ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਬੀ.ਏ. ਭਾਗ ਤੀਜੇ ਅਤੇ ਬੀ.ਸੀ.ਏ. ਭਾਗ ਤੀਜੇ ਦਾ ਸ਼ਾਨਦਾਰ ਨਤੀਜਾ
Publish Date: Fri, 15 May 2026 07:07 PM (IST)
Updated Date: Fri, 15 May 2026 07:09 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਬੀਏ ਪੰਜਵੇਂ ਸਮੈਸਟਰ ਅਤੇ ਬੀਸੀਏ ਪੰਜਵੇਂ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਵਿਦਿਆਰਥੀਆਂ ਨੇ ਆਪਣੇ ਉੱਤਮ ਪ੍ਰਦਰਸ਼ਨ ਨਾਲ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਬੀਏ ਪੰਜਵੇਂ ਸਮੈਸਟਰ ਵਿੱਚੋਂ ਗੀਤਾ ਨੇ 7.70 SGPA ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਿਮਰਨਜੀਤ ਕੌਰ ਨੇ 7.15 ਐਸਜੀਪੀਏ ਨਾਲ ਦੂਜਾ ਅਤੇ ਆਂਚਲਪ੍ਰੀਤ ਕੌਰ ਨੇ 6.85 ਐਸਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਵਿਭਾਗ ਦਾ ਮਾਣ ਵਧਾਇਆ। ਇਸੇ ਤਰ੍ਹਾਂ ਬੀ.ਸੀ.ਏ. ਪੰਜਵੇਂ ਸਮੈਸਟਰ ਵਿੱਚੋਂ ਜੈਸਮੀਨ ਕੌਰ ਅਤੇ ਜੀਗੰਗਾ ਨੇ 7.00 ਐਸਜੀਪੀਏ ਨਾਲ ਸਾਂਝੇ ਤੌਰ ‘ਤੇ ਪਹਿਲਾ ਸਥਾਨ ਹਾਸਲ ਕੀਤਾ। ਸੋਨੀਆ ਮੱਟੂ ਨੇ 6.60 ਐਸਜੀਪੀਏ ਨਾਲ ਦੂਜਾ ਅਤੇ ਪੂਨਮਜੀਤ ਕੌਰ ਨੇ 6.00 ਐਸਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕੰਪਿਊਟਰ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਦਾ ਪਰਿਣਾਮ ਹਨ। ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾ-ਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਪ੍ਰਤੀਕ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉੱਚ ਸਿੱਖਿਆ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ।