ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Publish Date: Tue, 27 Jan 2026 08:24 PM (IST)
Updated Date: Tue, 27 Jan 2026 08:28 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : 26 ਜਨਵਰੀ ਦਿਨ ਸੋਮਵਾਰ ਨੂੰ ਸ਼ਹੀਦ ਲਾਂਸ ਨਾਇਕ ਪਰਮਜੀਤ ਸਿੰਘ (ਸੈਨਾ ਮੈਡਲ) ਦੇ ਜੱਦੀ ਪਿੰਡ ਸੁਰਖਪੁਰ ਬਲਾਕ ਢਿੱਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਦੀ ਟੀਮ ਨੇ ਉਨ੍ਹਾਂ ਦੇ ਸ਼ਹੀਦੀ ਸਥਾਨ ਉੱਪਰ ਤਿਰੰਗਾ ਝੰਡਾ ਲਹਿਰਾਇਆ ਤੇ ਸ਼ਹੀਦ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸੇ ਤਰ੍ਹਾਂ ਬਲਾਕ ਨਡਾਲਾ ਵਿਚ ਪੈਂਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ (ਸੈਨਾ ਮੈਡਲ) ਦੇ ਸਥਾਨ ’ਤੇ ਬਲਾਕ ਪ੍ਰਧਾਨ ਰਵਿੰਦਰ ਕੁਮਾਰ, ਕੈਸ਼ੀਅਰ ਪ੍ਰਦੁਮਣ ਸਿੰਘ, ਮੀਡੀਆ ਇੰਚਾਰਜ ਸਤਨਾਮ ਸਿੰਘ, ਰਮਨ ਕੁਮਾਰ, ਦਲਵਿੰਦਰ ਸਿੰਘ ਹੋਰ ਮੈਂਬਰ ਸਹਿਬਾਨਾਂ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਪਰੰਤ ਕਮੇਟੀ ਦੀ ਐੱਸਓਪੀ ਬਾਰੇ ਜਾਣਕਾਰੀ ਦਿੱਤੀ ਤੇ ਕੁੱਝ ਅਹੁਦਿਆਂ ’ਤੇ ਨਿਯੁਕਤੀਆਂ ਵੀ ਕੀਤੀਆਂ ਗਈਆਂ। ਸਮਾਗਮ ਉਪਰੰਤ ਆਈਆਂ ਸਖਸ਼ੀਅਤਾਂ ਨੂੰ ਚਾਹ-ਪਾਣੀ ਵੀ ਪਿਲਾਇਆ ਗਿਆ। ਸਮਾਗਮ ਵਿਚ ਪੰਜਾਬ ਸਰਪ੍ਰਸਤ ਬਲਦੇਵ ਸਿੰਘ, ਜ਼ਿਲ੍ਹਾ ਕਪੂਰਥਲਾ ਚੇਅਰਮੈਨ ਜੱਸਾ ਸਿੰਘ, ਜ਼ਿਲ੍ਹਾ ਕਪੂਰਥਲਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੇਰ, ਮੀਤ ਪ੍ਰਧਾਨ-1 ਸੁਰਜਨ ਸਿੰਘ, ਮੀਤ ਪ੍ਰਧਾਨ-2 ਹਰਪ੍ਰੀਤ ਸਿੰਘ, ਕੈਸ਼ੀਅਰ ਹਰਜੀਤ ਸਿੰਘ, ਮੀਡੀਆ ਇੰਚਾਰਜ ਕੁਲਦੀਪ ਸਿੰਘ, ਬਲਾਕ ਪ੍ਰਧਾਨ ਧਰਮਿੰਦਰ ਸਿੰਘ, ਬਲਾਕ ਪ੍ਰਧਾਨ ਰਵਿੰਦਰ ਕੁਮਾਰ, ਮੀਡੀਆ ਇੰਚਾਰਜ ਸਤਨਾਮ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਜੋਗਾ ਸਿੰਘ, ਕੈਸ਼ੀਅਰ ਜੋਗਿੰਦਰ ਸਿੰਘ, ਉਪ ਬਲਾਕ ਪ੍ਰਧਾਨ ਤੀਰਥ ਸਿੰਘ, ਬਲਾਕ ਸੁਲਤਾਨਪੁਰ ਲੋਧੀ ਚੇਅਰਮੈਨ ਦੀਦਾਰ ਸਿੰਘ, ਬਲਾਕ ਪ੍ਰਧਾਨ ਸਤਨਾਮ ਸਿੰਘ, ਬਲਾਕ ਪ੍ਰਧਾਨ ਬਲਦੇਵ ਸਿੰਘ ਆਦਿ ਹਾਜ਼ਰ ਸਨ।