ਅੱਠਵੀਂ ਜਮਾਤ ਨੂੰ ਸਮਾਰੋਹ ’ਚ ਦਿੱਤੀ ਵਿਦਾਇਗੀ
ਸਰਕਾਰੀ ਮਿਡਲ ਸਮਾਰਟ ਸਕੂਲ ਕਬੀਰਪੁਰ ਵਿਖੇ ਅੱਠਵੀਂ ਜਮਾਤ ਦਾ ਵਿਦਾਇਗੀ ਸਮਾਰੋਹ ਕਰਵਾਇਆ
Publish Date: Mon, 09 Feb 2026 07:18 PM (IST)
Updated Date: Mon, 09 Feb 2026 07:20 PM (IST)
ਡਡਵਿੰਡੀ : ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਸਿੰਘ ਤੇ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਭੱਲਾ ਦੀਆਂ ਹਦਾਇਤਾਂ ਅਨੁਸਾਰ ਤੇ ਬੀਐੱਨਓ ਸ਼ਸ਼ੀ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਮਾਰਟ ਸਕੂਲ ਕਬੀਰਪੁਰ ਵਿਖੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਸਕੂਲ ਇੰਚਾਰਜ ਜਗਦੇਵ ਸਿੰਘ ਕਾਹਲੋਂ ਤੇ ਸਮੂਹ ਸਟਾਫ ਵੱਲੋਂ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕਰਕੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਰੋਹ ਦੌਰਾਨ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਸਕੂਲ ਇੰਚਾਰਜ ਜਗਦੇਵ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਗਨ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਹਰ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਅਖੀਰ ਵਿੱਚ ਮੈਡਮ ਸ਼ਰਨਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ,ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਮੈਡਮ ਸ਼ਰਨਜੀਤ ਕੌਰ, ਸੁਮਨਪ੍ਰੀਤ ਕੌਰ, ਬਲਵਿੰਦਰ ਸਿੰਘ, ਪਰਮਜੀਤ ਕੌਰ, ਜਸਪਾਲ ਸਿੰਘ, ਦਵਿੰਦਰ ਕੁਮਾਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਸੰਦੀਪ ਕੌਰ, ਸਰਪੰਚ ਜਸਵਿੰਦਰ ਸਿੰਘ, ਚੇਅਰਮੈਨ ਬਲਵੀਰ ਸਿੰਘ, ਸਮੂਹ ਐੱਸ.ਐੱਮ.ਸੀ. ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।