ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ’ਚ ਫੇਅਰਵੈੱਲ ਪਾਰਟੀ
ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ’ਚ ਫੇਅਰਵੈੱਲ ਪਾਰਟੀ
Publish Date: Mon, 18 May 2026 07:36 PM (IST)
Updated Date: Mon, 18 May 2026 07:39 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਰੂਬੀ ਭਗਤ ਦੀ ਅਗਵਾਈ ਵਿਚ ਸੀਨੀਅਰ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੀਐੱਡ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਦਕਿ ਮਾਡਲਿੰਗ ਸ਼ੋਅ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ। ਮਾਡਲਿੰਗ ਸ਼ੋਅ ਦੇ ਵੱਖ-ਵੱਖ ਰਾਉਂਡ ’ਚੋਂ ਗੁਜ਼ਰਦਿਆਂ ਸੁਮਨ ਮਿਸ ਫੇਅਰਵੈੱਲ ਤੇ ਇੰਦਰਜੀਤ ਸਿੰਘ ਮਿਸਟਰ ਫੇਅਰਵੈੱਲ ਦੇ ਖ਼ਿਤਾਬ ’ਤੇ ਕਬਜ਼ਾ ਕਰਨ ਚ ਸਫ਼ਲ ਰਹੇ। ਪ੍ਰਿੰਸੀਪਲ ਰੂਬੀ ਭਗਤ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਅੱਗੇ ਵਧਣ ਦਾ ਸੁਨੇਹਾ ਦਿੱਤਾ ਤੇ ਪ੍ਰਤਿਭਾਸ਼ਾਲੀ ਅਧਿਆਪਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਜੇਤੂਆਂ ਸਮੇਤ ਸੀਨੀਅਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋਫੈਸਰ ਸੁੰਮੀ ਧੀਰ, ਪ੍ਰੋ. ਰਮਾ, ਪ੍ਰੋ. ਚਰਨਜੀਤ ਕੌਰ, ਪ੍ਰੋ. ਕੁਲਦੀਪ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।