ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ’ਚ ਕਰਵਾਈ ਫੇਅਰਵੈਲ ਪਾਰਟੀ
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਰਾਈ ਗਈ ਫੇਅਰਵੈਲ ਪਾਰਟੀ
Publish Date: Thu, 30 Apr 2026 06:27 PM (IST)
Updated Date: Thu, 30 Apr 2026 06:31 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ: ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਿਮ ਵਰ੍ਹੇ ਦੇ ਵਿਦਿਆਰਥੀਆਂ ਨੂੰ ਵਿਦਾਈ ਦੇਣ ਲਈ ਫੇਅਰਵੈਲ ਪਾਰਟੀ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਰੰਗਾਰੰਗ ਢੰਗ ਨਾਲ ਕਰਵਾਈ ਗਈ। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਕਾਲਜ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਸਮਾਗਮ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਢਿੱਲੋ ਸਾਹਿਬ ਦੇ ਸਵਾਗਤੀ ਸ਼ਬਦਾਂ ਨਾਲ ਹੋਈ । ਪ੍ਰਿੰਸੀਪਲ ਸਾਹਿਬਾਨ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਉੱਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਿਹਨਤ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਜੀਵਨ ਵਿੱਚ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਗੀਤ, ਨਾਚ, ਕਵਿਤਾਵਾਂ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਮਿਸਟਰ ਫੇਅਰਵੈਲ ਬੀ ਕਾਮ ਛੇਵੇਂ ਸਮੈਸਟਰ ਦੇ ਵਿਦਿਆਰਥੀ ਦਵਿੰਦਰ ਸਿੱਧੂ ਨੂੰ ਅਤੇ ਮਿਸ ਫੇਅਰਵੈਲ ਬੀ ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਗੁਰਵੀਰ ਕੌਰ ਨੂੰ ਚੁਣਿਆ ਗਿਆ । ਮਿਸਟਰ ਫੇਅਰਵੈਲ ਅਤੇ ਮਿਸ ਫੇਅਰਵੈਲ ਲਈ ਜੱਜਮੈਂਟ ਦੀ ਭੂਮਿਕਾ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਨੇ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਵਿਦਿਆਰਥੀਆਂ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਭਾਵੁਕ ਪਲ ਸਾਂਝੇ ਕੀਤੇ। ਇਹ ਫੇਅਰਵੈਲ ਪਾਰਟੀ ਵਿਦਿਆਰਥੀਆਂ ਲਈ ਯਾਦਗਾਰ ਸਮਾਗਮ ਸਾਬਤ ਹੋਈ। ਇਸ ਮੌਕੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਵਿਦਿਆਰਥਣ ਜਸਰੀਨ ਕੌਰ ਅਤੇ ਭੂਮਿਕਾ ਨੇ ਭਾਖੂਬੀ ਨਿਭਾਈ।