12ਵੀਂ ਦੇ ਵਿਦਿਆਰਥੀਆਂ ਨੂੰ ਫੇਅਰਵੈੱਲ ਪਾਰਟੀ ਦਿੱਤੀ
ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਫੇਅਰਵੈੱਲ ਪਾਰਟੀ ਦਿੱਤੀ
Publish Date: Thu, 19 Feb 2026 07:21 PM (IST)
Updated Date: Thu, 19 Feb 2026 07:24 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਲਈ ਹਵੇਲੀ ਵਿਖੇ ਲੰਚ ਪਾਰਟੀ ਦਾ ਪ੍ਰਬੰਧ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਨੂੰ ਰੰਗਲਾ ਪੰਜਾਬ ਦੇ ਟਰਿੱਪ ਤੇ ਲਿਜਾਇਆ ਗਿਆ, ਜਿਥੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੇ ਰੂਬਰੂ ਹੁੰਦੇ ਹੋਏ ਬਹੁਤ ਆਨੰਦ ਮਾਣਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀ. ਹਰਨਿਆਮਤ ਕੌਰ ਤੇ ਪ੍ਰਸਾਸ਼ਕ ਇੰਜੀ.ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਸੁਨਹਿਰੇ ਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।