ਦਰਦਨਾਕ ਹਾਦਸੇ ’ਚ ਪਿਤਾ-ਪੁੱਤਰ ਦੀ ਮੌਤ
ਸੰਵਾਦ ਸੂਤਰ, ਜਾਗਰਣਕਪੂਰਥਲਾ :
Publish Date: Wed, 19 Nov 2025 09:42 PM (IST)
Updated Date: Wed, 19 Nov 2025 09:46 PM (IST)
ਸੰਵਾਦ ਸੂਤਰ, ਜਾਗਰਣ ਕਪੂਰਥਲਾ : ਕਪੂਰਥਲਾ-ਜਲੰਧਰ ਰੋਡ ’ਤੇ ਸਥਿਤ ਪੀਰ ਚੌਧਰੀ ਮੋੜ ’ਤੇ ਬੁੱਧਵਾਰ ਸ਼ਾਮ ਅਣਪਛਾਤੇ ਵਾਹਨ ਦੀ ਟੱਕਰ ਨਾਲ ਪਿਤਾ ਤੇ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਦਵਾਈ ਲੈਣ ਜਾ ਰਹੇ ਸਨ। ਹਾਦਸੇ ਤੋਂ ਬਾਅਦ ਵਾਹਨ ਚਾਲਕ ਫਰਾਰ ਹੋ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਸੜਕ ’ਤੇ ਤੜਪਦੇ ਰਹੇ ਪਰ ਆਲੇ-ਦੁਆਲੇ ਦੇ ਲੋਕ ਮਦਦ ਕਰਨ ਦੀ ਬਜਾਇ ਤਮਾਸ਼ਬੀਨ ਬਣੇ ਰਹੇ। ਨੇੜੇ ਦੀ ਦੁਕਾਨ ’ਤੇ ਮੌਜੂਦ ਜਸਵਿੰਦਰ ਸਿੰਘ ਨੇ ਹਮਦਰਦੀ ਦਿਖਾਉਂਦੇ ਹੋਏ ਇਕ ਗੱਡੀ ਰੋਕ ਕੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਿਊਟੀ ਡਾਕਟਰ ਸ਼ੈਲਜਾ ਨੇ ਦੋਵਾਂ ਨੂੰ ਮ੍ਰਿਤ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਪਿੰਡ ਮਨਨਾ ਸਿੱਧਵਾਂ ਦੋਨਾ ਦੇ ਅਮਨਦੀਪ ਸਿੰਘ ਤੇ ਉਸ ਦੇ ਪਿਤਾ ਸਰਵਨ ਸਿੰਘ ਦੇ ਰੂਪ ’ਚ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਟ੍ਰੈਫਿਕ ਇੰਚਾਰਜ ਦਰਸ਼ਨ ਸਿੰਘ ਟੀਮ ਸਮੇਤ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ।