ਮਹਿਲਾ ਨਸ਼ਾ ਤਸਕਰ 200 ਗ੍ਰਾਮ ਹੈਰੋਇਨ ਸਣੇ ਕਾਬੂ
ਮਹਿਲਾ ਨਸ਼ਾ ਤਸਕਰ ਕੀਤੀ ਕਾਬੂ, 200 ਗ੍ਰਾਮ ਹੈਰੋਇੰਨ ਬਰਾਮਦ
Publish Date: Sat, 10 Jan 2026 07:56 PM (IST)
Updated Date: Sat, 10 Jan 2026 07:57 PM (IST)
--ਗਸ਼ਤ ਦੌਰਾਨ ਸੀਆਈਏ ਟੀਮ ਨੇ ਮਹਿਲਾ ਨਸ਼ਾ ਤਸਕਰ ਨੂੰ ਕੀਤਾ ਕਾਬੂ
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ
ਕਪੂਰਥਲਾ : ਕਪੂਰਥਲਾ ਦੀ ਸੀਆਈਏ ਸਟਾਫ ਦੀ ਟੀਮ ਨੇ ਗਸ਼ਤ ਦੌਰਾਨ ਇਕ ਮਹਿਲਾ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਮਹਿਲਾ ਦੇ ਖਿਲਾਫ਼ ਥਾਣਾ ਸਿਟੀ ਕਪੂਰਥਲਾ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੀਆਈਏ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਨਸ਼ਾ ਸਪਲਾਈ ਨੈਟਵਰਕ ਨੂੰ ਲੈ ਕੇ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸੀਆਈਏ ਇੰਚਾਰਜ ਅਨੁਸਾਰ ਏਐੱਸਆਈ ਕੇਵਲ ਸਿੰਘ ਪੁਲਿਸ ਪਾਰਟੀ ਦੇ ਨਾਲ ਕਾਂਜਲੀ ਰੋਡ ’ਤੇ ਪਿੰਡ ਮੁਸਕਵੇਦ ਦੇ ਨਜ਼ਦੀਕ ਗਸ਼ਤ ਕਰ ਰਹੇ ਸਨ, ਇਸੇ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਮਹਿਲਾ ਨੂੰ ਰੋਕਿਆ ਗਿਆ। ਉਸਦੀ ਪਹਿਚਾਣ ਮਨਜੀਤ ਕੌਰ ਪਤਨੀ ਨਿਸ਼ਾਨ ਸਿੰਘ ਵਾਸੀ ਪਿੰਡ ਵਿਲਾ ਕੋਠੀ, ਥਾਣਾ ਕੋਤਵਾਲੀ ਦੇ ਰੂਪ ਵਿਚ ਹੋਈ। ਇਸਦੇ ਬਾਅਦ ਡੀਐੱਸਪੀ ਸਬ ਡਿਵੀਜ਼ਨ ਸ਼ੀਤਲ ਸਿੰਘ ਦੀ ਮੌਜੂਦਗੀ ਵਿਚ ਮਹਿਲਾ ਪੁਲਿਸ ਕਰਮਚਾਰੀਆਂ ਦੀ ਸਹਾਇਤਾ ਨਾਲ ਉਸਦੀ ਤਲਾਸ਼ੀ ਲਈ ਗਈ, ਜਿਸ ਵਿਚ ਮਹਿਲਾ ਤੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਫਿਲਹਾਲ ਮੁਲਜ਼ਮ ਮਹਿਲਾ ਦੇ ਖਿਲਾਫ਼ ਥਾਣਾ ਸਿਟੀ ਵਿਚ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਅੱਗੇ ਦੀ ਪੁੱਛਗਿਛ ਕੀਤੀ ਜਾ ਰਹੀ ਹੈ।