ਡਿਵਾਈਨ ਪਬਲਿਕ ਸਕੂਲ ਨੇ ਫਾਈਨਲ ਰਿਜ਼ਲਟ ਸੁਣਾਇਆ
ਡਿਵਾਈਨ ਪਬਲਿਕ ਸਕੂਲ ਵਿੱਚ ਫਾਈਨਲ ਰਿਜ਼ਲਟ ਸਮਾਰੋਹ ਦਾ ਆਯੋਜਨ
Publish Date: Mon, 30 Mar 2026 07:57 PM (IST)
Updated Date: Mon, 30 Mar 2026 08:00 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਡਿਵਾਈਨ ਪਬਲਿਕ ਸਕੂਲ ਵਿਚ ਫਾਈਨਲ ਰਿਜ਼ਲਟ ਦੇ ਮੌਕੇ ‘ਤੇ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਸਕੂਲ ਪ੍ਰਿੰਸੀਪਲ ਮੈਡਮ ਰੇਣੂ ਠਾਕੁਰ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਚੇਅਰਮੈਨ ਪੰਕਜ ਕਪੂਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਵਿਚ ਵਿਦਿਆਰਥੀਆਂ ਦੀ ਸਫਲਤਾ ਨੂੰ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੀ ਵੱਡੀ ਗਿਣਤੀ ਵਿਚ ਹਾਜ਼ਰੀ ਰਹੀ। ਸਾਰਿਆਂ ਨੇ ਮਿਲ ਕੇ ਵਿਦਿਆਰਥੀਆਂ ਦੀ ਮਿਹਨਤ ਤੇ ਉਪਲਬਧੀਆਂ ਦਾ ਜਸ਼ਨ ਮਨਾਇਆ। ਜਿਨ੍ਹਾਂ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉਨ੍ਹਾਂ ਨੂੰ ਮੰਚ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ ਸਿਰਫ ਸਫਲਤਾ ਦਾ ਪ੍ਰਤੀਕ ਨਹੀਂ ਸੀ, ਸਗੋਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਵੀ ਬਣਿਆ। ਸਕੂਲ ਦੇ ਚੇਅਰਮੈਨ ਪੰਕਜ ਕਪੂਰ ਤੇ ਪ੍ਰਿੰਸੀਪਲ ਮੈਡਮ ਰੇਣੂ ਠਾਕੁਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਫਲਤਾ ਲਗਾਤਾਰ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਮਿਲਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਪੰਕਜ ਕਪੂਰ ਤੇ ਪ੍ਰਿੰਸੀਪਲ ਮੈਡਮ ਰੇਣੂ ਠਾਕੁਰ ਨੇ ਅਖੀਰ ਵਿਚ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।