ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਜਾਰੀ : ਡੀਐੱਸਪੀ
ਪਨਬੱਸ ਡਕੈਤੀ ਸਬੰਧੀ ਐਫਆਈਆਰ ਦਰਜ, ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਤੇਜ਼: ਡੀਐਸਪੀ ਹਰਗੁਰਦੇਵ ਸਿੰਘ
Publish Date: Fri, 03 Apr 2026 08:23 PM (IST)
Updated Date: Fri, 03 Apr 2026 08:25 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਖੇਤਰ ਵਿਚ ਇਕ ਸਰਕਾਰੀ ਪਨਬੱਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਦਿਨ-ਦਿਹਾੜੇ ਹੋਈ ਡਕੈਤੀ ਤੋਂ ਬਾਅਦ, ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੋਠਾਂਵਾਲ ਨੇੜੇ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਫੈਲੀ ਦਹਿਸ਼ਤ ਦੇ ਵਿਚਕਾਰ, ਪੁਲਿਸ ਦੀ ਸਰਗਰਮ ਪ੍ਰਤੀਕਿਰਿਆ ਨੇ ਜਨਤਾ ਵਿਚ ਵਿਸ਼ਵਾਸ ਦੀ ਭਾਵਨਾ ਪੈਦਾ ਕੀਤੀ ਹੈ। ਮਾਮਲੇ ਸੰਬੰਧੀ ਵੇਰਵੇ ਦਿੰਦੇ ਹੋਏ ਡੀਐੱਸਪੀ ਹਰਗੁਰਦੇਵ ਸਿੰਘ ਤੇ ਐੱਸਐੱਚਓ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਿਨਾਂ ਕਿਸੇ ਦੇਰੀ ਦੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਉਨ੍ਹਾਂ ਵਿਰੁੱਧ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਐੱਫਆਈਆਰ ਨੰਬਰ 74 ਦਰਜ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਕ ਮੁਲਜ਼ਮ ਵਿਰੁੱਧ ਪਹਿਲਾਂ ਹੀ ਲੁੱਟ ਦਾ ਮਾਮਲਾ ਦਰਜ ਹੈ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਨੂੰ ਫੜਨ ਲਈ ਵੱਖ-ਵੱਖ ਥਾਵਾਂ ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਪਰਾਧ ਵਿਚ ਵਰਤੇ ਗਏ ਵਾਹਨ ਦਾ ਰਜਿਸਟ੍ਰੇਸ਼ਨ ਨੰਬਰ ਸਫਲਤਾਪੂਰਵਕ ਟਰੇਸ ਕੀਤਾ ਗਿਆ ਹੈ।