ਕਪੂਰਥਲਾ ਦੀ ਨਵੀਂ ਸਬਜ਼ੀ ਮੰਡੀ ਨੇੜੇ ਫਰੂਟ ਦੀਆਂ ਦੁਕਾਨਾਂ 'ਚ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
ਅੱਗ ਦੀ ਸੂਚਨਾ ਮਿਲਦਿਆਂ ਸਾਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ ਤੇ ਅੱਗ ਉੱਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰਦੀ ਰਹੀ ਪਰ ਇਸ ਦੇ ਬਾਵਜੂਦ ਸਾਰੀਆਂ ਦੁਕਾਨਾਂ ਅੱਗ ਦੀ ਲਪੇਟ 'ਚ ਹੋਣ ਕਾਰਨ ਰਾਖ ਬਣ ਗਈਆਂ। ਅੱਗ ਲੱਗਣ ਦਾ ਕਾਰਨ ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਪਰ...
Publish Date: Fri, 29 May 2026 10:47 AM (IST)
Updated Date: Fri, 29 May 2026 10:50 AM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਸਵੇਰੇ ਤੜਕਸਾਰ ਕਰੀਬ 4:30 ਵਜੇ ਨਵੀਂ ਸਬਜ਼ੀ ਮੰਡੀ ਕਪੂਰਥਲਾ ਨਜ਼ਦੀਕ ਸਦਰ ਥਾਣਾ ਦੇ ਸਾਹਮਣੇ ਸਥਿਤ ਫਰੂਟ ਦੀਆਂ ਦੁਕਾਨਾਂ 'ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀ ਸੂਚਨਾ ਮਿਲਦਿਆਂ ਸਾਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ ਤੇ ਅੱਗ ਉੱਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰਦੀ ਰਹੀ ਪਰ ਇਸ ਦੇ ਬਾਵਜੂਦ ਸਾਰੀਆਂ ਦੁਕਾਨਾਂ ਅੱਗ ਦੀ ਲਪੇਟ 'ਚ ਹੋਣ ਕਾਰਨ ਰਾਖ ਬਣ ਗਈਆਂ। ਅੱਗ ਲੱਗਣ ਦਾ ਕਾਰਨ ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਪਰ ਮੌਕੇ ਉੱਤੇ ਮੌਜੂਦ ਕੁਝ ਲੋਕਾਂ ਦਾ ਕਹਿਣਾ ਹੈ ਕਿ ਦੁਕਾਨਾਂ ਦੇ ਵਿਚਕਾਰ ਸਥਿਤ ਟਰਾਂਸਫਾਰਮਰ 'ਚੋਂ ਨਿਕਲੀ ਚੰਗਿਆੜੀ ਕਾਰਨ ਇਹ ਹਾਦਸਾ ਵਾਪਰਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।