ਸ਼ੈਲਰ ਮਿੱਲ ’ਚ ਲੱਗੀ ਅੱਗ, ਝੋਨੇ ਦੀਆਂ 800 ਬੋਰੀਆਂ ਸੜੀਆ2
ਚੌਲਾਂ ਦੇ ਸ਼ੈਲਰ ਮਿੱਲ ਦੇ ਡ੍ਰਾਇਅਰ ਵਿੱਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
Publish Date: Thu, 22 Jan 2026 08:56 PM (IST)
Updated Date: Thu, 22 Jan 2026 08:57 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ
ਕਪੂਰਥਲਾ : ਸੁਲਤਾਨਪੁਰ ਲੋਧੀ ਰੋਡ 'ਤੇ ਸਥਿਤ ਇਕ ਚੌਲਾਂ ਦੀ ਸ਼ੈਲਰ ਮਿੱਲ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਕਰੀਬ 800 ਝੋਨੇ ਦੀਆਂ ਬੋਰੀਆਂ ਸੜ ਕੇ ਸੁਆਹ ਹੋ ਗਈਆਂ, ਜਿਸ ਕਾਰਨ ਮਿੱਲ ਮਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਦੋ ਗੱਡੀਆਂ ਦੀ ਮਦਦ ਨਾਲ ਦੋ ਘੰਟੇ ਤੋ ਵੱਧ ਸਮਾਂ ਅੱਗ ’ਤੇ ਕਾਬੂ ਪਾਉਣ ਵਿਚ ਲੱਗਾ। ਜਾਣਕਾਰੀ ਅਨੁਸਾਰ ਸੁਲਤਾਨਪੁਰ ਰੋਡ 'ਤੇ ਪ੍ਰਕਾਸ਼ ਚੰਦ ਕਰੋੜੀ ਮੱਲ ਦੇ ਸ਼ੈਲਰ ਵਿਚ ਝੋਨੇ ਨੂੰ ਸੁਕਾਉਣ ਵਾਲੇ ਡ੍ਰਾਇਅਰ ਵਿਚ ਅਚਾਨਕ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਨੇੜੇ ਪਈਆਂ ਝੋਨੇ ਦੀਆਂ ਬੋਰੀਆਂ ਵਿਚ ਫੈਲ ਗਈ। ਫਾਇਰ ਬ੍ਰਿਗੇਡ ਨੂੰ ਘਟਨਾ ਦੀ ਤੁਰੰਤ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਧਿਕਾਰੀ ਗੁਰਪ੍ਰੀਤ ਸਿੰਘ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਤੇ ਅੱਗ 'ਤੇ ਕਾਬੂ ਪਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।