ਬੂਸੋਵਾਲ ਸਕੂਲ ਨੂੰ ਪੰਜ ਪੱਖੇ ਦਾਨ ਕੀਤੇ
ਬੂਸੋਵਾਲ ਸਕੂਲ ਨੂੰ ਪੰਜ ਪੱਖੇ ਦਾਨ ਵਿੱਚ ਦਿੱਤੇ
Publish Date: Sun, 03 May 2026 08:18 PM (IST)
Updated Date: Sun, 03 May 2026 08:20 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਸੋਵਾਲ ਵਿਖੇ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਸਕੂਲ ਮੁਖੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਸਮਾਰੋਹ ਦੌਰਾਨ ਸਰਪੰਚ ਬਿੱਕਰ ਸਿੰਘ ਗ੍ਰਾਮ ਪੰਚਾਇਤ ਬੂਸੋਵਾਲ਼, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ ਅਤੇ ਮੈਂਬਰ ਸਾਹਿਬਾਨ ਤੇ ਹੋਰ ਪਤਵੰਤੇ ਸੱਜਣ ਸ਼ਾਮਲ ਹੋਏ। ਸਮਾਰੋਹ ਦੌਰਾਨ ਸਮਾਜ ਸੇਵੀ ਜਸਵਿੰਦਰ ਸਿੰਘ ਨੇ ਸਕੂਲ ਦੀ ਜ਼ਰੂਰਤਾਂ ਨੂੰ ਸਨਮੁੱਖ ਰੱਖਦੇ ਹੋਏ ਪੰਜ ਪੱਖੇ ਦਾਨ ਕੀਤੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਿਕਸਿਤ ਕਰਨ ਲਈ ਤੇ ਬੱਚਿਆਂ ਦੀ ਜ਼ਰੂਰਤਾਂ ਦੇ ਸਨਮੁੱਖ ਉਹ ਸਦਾ ਹਾਜ਼ਰ ਹਨ। ਸਕੂਲ ਮੁਖੀ ਤੇ ਸਮੂਹ ਸਟਾਫ ਨੇ ਸਮਾਜ ਸੇਵੀ ਜਸਵਿੰਦਰ ਸਿੰਘ ਦੇ ਖਾਸ ਉਪਰਾਲੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਚੰਡ ਗਰਮੀ ਦੇ ਮੌਸਮ ਵਿਚ ਸਕੂਲ ਨੂੰ ਦਿੱਤੀ ਗਈ ਇਹ ਭੇਟ ਸੁਗਾਤ ਦੀ ਤਰ੍ਹਾਂ ਹੈ। ਇਸ ਮੌਕੇ ਲੈਕਚਰਾਰ ਇੰਦਰਜੀਤ ਕੌਰ, ਲੈਕਚਰਾਰ ਦਵਿੰਦਰ ਕੁਮਾਰ, ਜਗਜੀਤ ਸਿੰਘ, ਦਲਬੀਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ, ਅੰਕੁਸ਼ ਨਾਰੰਗ, ਸਰਬਜੀਤ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਗੁਰਿੰਦਰ ਕੌਰ, ਰਜਨੀ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਸੋਨੀਆ, ਜਗੀਰ ਸਿੰਘ ਅਤੇ ਬਖਸ਼ੋ ਹਾਜ਼ਰ ਸਨ।