ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਫਾਉਂਡਰ ਡੇ ਮਨਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਫਾਊਂਡਰ ਡੇ ਮਨਾਇਆ
Publish Date: Fri, 30 Jan 2026 10:03 PM (IST)
Updated Date: Fri, 30 Jan 2026 10:04 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫਾਉਂਡਰ ਡੇ ਤੇ ਆਗਾਮੀ ਪ੍ਰੀਖਿਆਵਾਂ ਲਈ ਬੱਚਿਆਂ ਦੇ ਵਧੀਆ ਨਤੀਜਿਆਂ ਲਈ ਗਿਆਨ ਪ੍ਰਕਾਸ਼ਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬਾਣੀ ਕੰਠ, ਲੇਖ, ਦਸਤਾਰ ਸਜਾਉਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਭਾਈ ਅਮਰਜੀਤ ਸਿੰਘ ਸੈਫਲਾਬਾਦ ਵਾਲਿਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ, ਪ੍ਰਸਾਸ਼ਕ ਇੰਜ. ਨਿਮਰਤਾ ਕੌਰ, ਪ੍ਰਿੰਸੀਪਲ ਡਿੰਪਲ ਸ਼ਰਮਾ ਅਤੇ ਸਟਾਫ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਭਾਈ ਹਰਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਸਹਿਜ ਪਾਠ ਦੀ ਸੰਪੂਰਨਤਾ ਦੇ ਭੋਗ ਪਾਉਣ ਉਪਰੰਤ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ। ਗਿਆਰਵੀਂ ਜਮਾਤ ਦੀ ਵਿਦਿਆਰਥਣ ਨਵਦੀਪ ਕੌਰ ਨੇ ਸੰਸਥਾਵਾਂ ਦੇ ਫਾਊਂਡਰ ਸਵ. ਆਤਮਾ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ ਤੇ ਗਿਆਰਵੀਂ ਜਮਾਤ ਦੀ ਹੀ ਵਿਦਿਆਰਥਣ ਗੁਰਲੀਨ ਕੌਰ ਨੇ ਇਸ ਮੌਕੇ ਤੇ ਦਸਮ ਪਿਤਾ ਦੇ ਵਿਸ਼ੇ ਤੇ ਕਵਿਤਾ ਗਾਇਨ ਕੀਤੀ। ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਵ. ਆਤਮਾ ਸਿੰਘ ਨੇ ਇਲਾਕੇ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਜੋ ਵਿਦਿਆ ਦੇ ਮੰਦਰ ਖੋਲੇ ਹਨ, ਉਹ ਅੱਜ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਰਾਖੀ ਕਰਕੇ ਉਨਾਂ ਨੂੰ ਸੱਚੀ ਸ਼ਰਧਾਂਜਲੀ ਦੇ ਰਹੇ ਹਨ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਤੇ ਆਏ ਮਹਿਮਾਨਾਂ ਨੂੰ ਲੰਗਰ ਛਕਾਇਆ ਗਿਆ।