ਮੁਫ਼ਤ ਆਯੂਸ਼ ਮੈਡੀਕਲ ਕੈਂਪ 3 ਨੂੰ
ਮੁਫ਼ਤ ਆਯੂਸ਼ ਮੈਡੀਕਲ ਕੈਂਪ 3 ਫਰਵਰੀ ਨੂੰ
Publish Date: Sat, 31 Jan 2026 09:14 PM (IST)
Updated Date: Sat, 31 Jan 2026 09:16 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਕਪੂਰਥਲਾ ਵੱਲੋਂ ਡਾ. ਕੁਸਮ ਗੁਪਤਾ ਦੀ ਅਗਵਾਈ ਹੇਠ 3 ਫਰਵਰੀ 2026 ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਆਯੂਰਵੈਦਿਕ ਤੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।