ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਨੇ ਲਗਾਇਆ ਮੁਫ਼ਤ ਮੈਡੀਕਲ ਕੈਂਪ
ਤਲਵੰਡੀ ਕੂਕਾ ’ਚ ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵੱਲੋਂ ਮੁਫ਼ਤ ਮੈਡੀਕਲ ਕੈਂਪ, 125 ਮਰੀਜ਼ਾਂ ਨੇ ਲਿਆ ਲਾਹਾ
Publish Date: Fri, 06 Mar 2026 08:17 PM (IST)
Updated Date: Fri, 06 Mar 2026 08:21 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵੱਲੋਂ ਪ੍ਰਧਾਨ ਮਨਜੀਤ ਕੌਰ ਖ਼ਾਲਸਾ ਤੇ ਚੇਅਰਮੈਨ ਵਿਕਾਸ ਜੁਲਕਾ ਦੀ ਅਗਵਾਈ ਹੇਠ ਤਲਵੰਡੀ ਕੂਕਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਹੋਲੇ ਮਹੱਲੇ ਤੇ ਬਾਬਾ ਮਹਿਤਾਬ ਦਾਸ ਜੀ ਦੀ ਸਾਲਾਨਾ ਯਾਦ ਨੂੰ ਸਮਰਪਿਤ ਕੀਤਾ ਗਿਆ ਸੀ। ਕੈਂਪ ਦੇ ਆਯੋਜਨ ਵਿਚ ਪਰਮਜੀਤ ਹਸਪਤਾਲ ਬੇਗੋਵਾਲ ਦੀ ਡਾਕਟਰੀ ਟੀਮ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਕੈਂਪ ਦੌਰਾਨ ਪਰਮਜੀਤ ਹਸਪਤਾਲ ਦੇ ਮਾਹਿਰ ਡਾਕਟਰ ਤਰਸੇਮ ਸਿੰਘ ਤੇ ਡਾ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ 125 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਸਲਾਹ ਦੇਣ ਦੇ ਨਾਲ ਕਲੱਬ ਵੱਲੋਂ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਪ੍ਰਧਾਨ ਮਨਜੀਤ ਕੌਰ ਖ਼ਾਲਸਾ ਤੇ ਚੇਅਰਮੈਨ ਵਿਕਾਸ ਜੁਲਕਾ ਨੇ ਦੱਸਿਆ ਕਿ ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵੱਲੋਂ ਹਮੇਸ਼ਾ ਹੀ ਸਮਾਜ ਸੇਵੀ ਕਾਰਜਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ ਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਪ੍ਰੋਗਰਾਮ ਜਾਰੀ ਰਹਿਣਗੇ। ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਤੇ ਪਰਮਜੀਤ ਹਸਪਤਾਲ ਦੀ ਡਾਕਟਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਪਿੰਡ ਵਾਸੀਆਂ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ। ਇਸ ਮੌਕੇ ਜੋਗਿੰਦਰ ਸਿੰਘ, ਦਲੀਪ ਸਿੰਘ, ਕੁਲਵਿੰਦਰ ਸਿੰਘ, ਅਤਰ ਸਿੰਘ, ਨਰਿੰਦਰ ਸਿੰਘ, ਭਜਨ ਸਿੰਘ, ਕੈਪਟਨ ਰਤਨ ਸਿੰਘ, ਡਾ. ਮਨਿੰਦਰ ਸਿੰਘ, ਦਸੁੰਦਾ ਸਿੰਘ, ਬਲਵਿੰਦਰ ਸਿੰਘ ਤੇ ਪ੍ਰੋ. ਜਸਵਿੰਦਰ ਸਿੰਘ ਸਮੇਤ ਹੋਰ ਕਈ ਪਿੰਡ ਵਾਸੀ ਹਾਜ਼ਰ ਸਨ।