100 ਲੋੜਵੰਦਾਂ ਨੂੰ ਵੰਡਿਆ ਫਰੀ ਰਾਸ਼ਨ
ਬਲੱਡ ਬੈਂਕ ਵਿਖੇ ਆਯੋਜਿਤ 209ਵੇਂ ਮਹੀਨਾਵਾਰ ਸਮਾਗਮ ਦੌਰਾਨ 100 ਲੋੜਵੰਦਾਂ ਨੂੰ ਵੰਡਿਆ ਫਰੀ ਰਾਸ਼ਨ
Publish Date: Tue, 19 May 2026 07:01 PM (IST)
Updated Date: Tue, 19 May 2026 07:03 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ 209ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਬਲੱਡ ਬੈਂਕ ਦੇ ਸਰਪ੍ਰਸਤ ਕੇਕੇ ਸਰਦਾਨਾ ਦੀ ਰਹਿਨੁਮਾਈ ਤੇ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰਾਨ ਬਤੌਰ ਮੁੱਖ ਮਹਿਮਾਨ ਮਹਿਮਾਨ ਸੁਨੀਲ ਕੁਮਾਰ (ਰਿਟਾ. ਆਈਆਰਐੱਸ) ਸ਼ਾਮਲ ਹੋਏ। ਉਨ੍ਹਾਂ ਨੇ 100 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਈ ਤੇ ਬਲੱਡ ਬੈਂਕ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਆਪਣੇ ਵੱਲੋਂ ਵੀ ਇਸ ਨੇਕ ਕਾਰਜ ਵਿਚ ਆਰਥਕ ਸਹਾਇਤਾ ਰਾਸ਼ੀ ਭੇਟ ਕੀਤੀ। ਮਲਕੀਅਤ ਸਿੰਘ ਰਗਬੋਤਰਾ ਨੇ ਦੱਸਿਆ ਕਿ ਇਹ ਮਹੀਨਾਵਾਰ ਰਾਸ਼ਨ ਵੰਡਣ ਦੀ ਸੇਵਾ 18 ਸਾਲਾਂ ਤੋਂ ਲਗਾਤਾਰ ਜਾਰੀ ਹੈ, ਜਿਸ ਵਿਚ ਸਮਾਜ ਸੇਵੀ ਰਾਜਿੰਦਰ ਸਿੰਘ ਕੋਛੜ (ਖੰਡ ਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਵਿਸ਼ਵਾਮਿੱਤਰ ਸ਼ਰਮਾ, ਅਵਤਾਰ ਸਿੰਘ ਕੋਛੜ, ਰਾਜੀਵ ਕੁਮਾਰ (ਮਾਰਬਲ ਰਿਜ਼ੋਰਟ), ਐਨ.ਆਰ.ਆਈ. ਸਤਪਾਲ ਵਰਮਾ, ਰਮਨ ਨਹਿਰਾ, ਐਡਵੋਕੇਟ ਅੰਕਿਤ ਢੀਂਗਰਾ ਦਾ ਵਢਮੁੱਲਾ ਸਹਿਯੋਗ ਪ੍ਰਾਪਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਰਾਸ਼ਨ ਵੰਡ ਸਮਾਗਮ ਵਿਚ ਸਮਾਜ ਸੇਵਕ ਗਗਨ ਕਪੂਰ ਤੇ ਰਜਿੰਦਰ ਸਿੰਘ ਜਸਵਾਲ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਵੀਪੀ ਸਿੰਘ ਅਰੋੜਾ, ਮਨੋਜ ਮਿੱਢਾ, ਮੋਹਨ ਲਾਲ ਤਨੇਜਾ, ਵਿਨੋਦ ਮੜੀਆ, ਠਾਕੁਰ ਗੁਲਾਬ ਸਿੰਘ, ਸੁਧਾ ਬੇਦੀ, ਤਾਰਾ ਚੰਦ ਚੁੰਬਰ, ਪੰਡਿਤ ਜੁਗਲ ਭਨੋਟ, ਰਮਨ ਨਹਿਰਾ ਆਦਿ ਹਾਜ਼ਰ ਸਨ।