ਪਸ਼ੂ ਪਾਲਨ ਵਿਭਾਗ ਵੱਲੋਂ ਮੁਫ਼ਤ ਟੀਕਾਕਰਨ ਕੈਂਪ 17 ਨੂੰ
ਪਸ਼ੂ ਪਾਲਨ ਵਿਭਾਗ ਵਲੋਂ ਮੁਫ਼ਤ ਟੀਕਾਕਰਨ ਕੈਂਪ 17 ਮਾਰਚ ਨੂੰ
Publish Date: Fri, 13 Mar 2026 06:59 PM (IST)
Updated Date: Fri, 13 Mar 2026 07:00 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪਸ਼ੂ ਪਾਲਨ ਵਿਭਾਗ ਵੱਲੋਂ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੈਂਪ 17 ਮਾਰਚ ਦਿਨ ਮੰਗਲਵਾਰ ਨੂੰ ਸੋਸਾਇਟੀ ਫਾਰ ਪ੍ਰਵੈਂਨਸ਼ਨ ਟੂ ਕਰੂਐਲਿਟੀ ਟੂ ਐਨੀਮਲ ਦੀ ਸਹਾਇਤਾ ਦੇ ਨਾਲ ਜ਼ਿਲ੍ਹਾ ਵੈਟਰਨਰੀ ਪੋਲੀਕਲੀਨਿਕ ਵਿਖੇ ਸਵੇਰੇ 9 ਵਜੇ ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵੈਟਰਨਰੀ ਪੋਲੀਕਲੀਨਿਕ ਦੇ ਇੰਚਾਰਜ ਡਾ. ਉਦੇ ਸਿੰਘ ਖਿੰਡਾ ਨੇ ਦੱਸਿਆ ਕਿ ਇਸ ਮੁਫ਼ਤ ਟੀਕਾਕਰਨ ਦਾ ਉਦਘਾਟਨ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਡਾ. ਐੱਮਪੀ ਸਿੰਘ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦਾ ਮੁੱਖ ਮਕਸਦ ਸ਼ਹਿਰ ਦੇ ਪਾਲਤੂ ਤੇ ਬੇਸਹਾਰਾ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਉਣਾ ਹੈ ਤਾਂ ਜੋ ਮਨੁੱਖੀ ਜੀਵਨ ਸੁਰਖਿਅਤ ਕੀਤਾ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਉਣ ਲਈ ਲਗਾਏ ਜਾ ਰਹੇ ਮੁਫ਼ਤ ਟੀਕਾਕਰਨ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।