ਲੇਖ ਮੁਕਾਬਲੇ ’ਚ ਗਗਨਦੀਪ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ
ਵਿਦਿਆਰਥਣ ਗਗਨਦੀਪ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ
Publish Date: Thu, 14 May 2026 10:07 PM (IST)
Updated Date: Thu, 14 May 2026 10:09 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਡੀਨ ਸਟੂਡੈਂਟਸ ਵੈੱਲਫੇਅਰ ਦਫ਼ਤਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਅੰਤਰ-ਕਾਲਜ ਲੇਖ ਲਿਖਣ ਮੁਕਾਬਲੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਦੀ ਹੋਣਹਾਰ ਵਿਦਿਆਰਥਣ ਗਗਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਗਗਨਦੀਪ ਕੌਰ, ਜੋ ਕਿ ਬੀਸੀਏ ਸਮੈਸਟਰ-ਦੂਜਾ ਦੀ ਵਿਦਿਆਰਥਣ ਹੈ, ਨੇ ਆਪਣੇ ਪ੍ਰਭਾਵਸ਼ਾਲੀ ਵਿਚਾਰਾਂ, ਉੱਚ ਪੱਧਰੀ ਲੇਖਨ ਕਲਾ ਤੇ ਵਿਸ਼ੇ ਦੀ ਗਹਿਰਾਈ ਨਾਲ ਕੀਤੀ ਪੇਸ਼ਕਾਰੀ ਦੇ ਆਧਾਰ ’ਤੇ ਇਹ ਮਾਣਯੋਗ ਸਥਾਨ ਹਾਸਲ ਕੀਤਾ। ਇਹ ਮੁਕਾਬਲਾ ਯੂਨੀਵਰਸਿਟੀ ਕੈਂਪਸ ਤੇ ਸਬੰਧਤ ਕਾਲਜਾਂ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਗੋਲਡਨ ਜੁਬਲੀ ਕੰਨਵੈਨਸ਼ਨ ਸੈਂਟਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ, ਜਿਥੇ ਗਗਨਦੀਪ ਕੌਰ ਨੂੰ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿਚ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥਣ ਦੀ ਇਸ ਉਪਲਬਧੀ ’ਤੇ ਖੁਸ਼ੀ ਤੇ ਮਾਣ ਪ੍ਰਗਟ ਕੀਤਾ। ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਵੀ ਗਗਨਦੀਪ ਕੌਰ ਨੂੰ ਇਸ ਮਹੱਤਵਪੂਰਨ ਉਪਲਬਧੀ ਲਈ ਵਧਾਈ ਦਿੱਤੀ।