ਸਰਕਾਰੀ ਮਿਡਲ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ
ਸਰਕਾਰੀ ਮਿਡਲ ਸਮਾਰਟ ਸਕੂਲ ਕਬੀਰਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ 100ਫੀਸਦੀ ਰਿਹਾ : ਕਾਹਲੋ
Publish Date: Sat, 11 Apr 2026 08:59 PM (IST)
Updated Date: Sat, 11 Apr 2026 09:02 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਸਰਕਾਰੀ ਮਿਡਲ ਸਮਾਰਟ ਸਕੂਲ ਕਬੀਰਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਜਗਦੇਵ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਦੇ 11 ਵਿਦਿਆਰਥੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ ਅਤੇ ਸਾਰੇ ਹੀ ਵਿਦਿਆਰਥੀ 80 ਫੀਸਦੀ ਤੋਂ 90 ਫ਼ੀਸਦੀ ਨੰਬਰ ਹਾਸਲ ਕਰ ਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਅਮਨਪ੍ਰੀਤ ਨੇ 90 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਮਨਰੀਤ ਕੌਰ ਨੇ 85 ਫ਼ੀਸਦੀ ਨਾਲ ਦੂਸਰਾ ਸਥਾਨ ਅਤੇ ਪ੍ਰਭਜੋਤ ਕੌਰ ਤੇ ਸੁਖਰਾਜ ਸਿੰਘ ਨੇ 84 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਸਾਂਝਾ ਤੀਜਾ ਸਥਾਨ ਹਾਸਲ ਕੀਤਾ। ਕਾਹਲੋਂ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਸਕੂਲ ਸਟਾਫ਼ ਦੀ ਲਗਨ ਦਾ ਨਤੀਜਾ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਮੁਖੀ ਜਗਦੇਵ ਸਿੰਘ ਕਾਹਲੋਂ, ਸ਼ਰਨਜੀਤ ਕੌਰ, ਪਰਮਜੀਤ ਕੌਰ, ਜਸਪਾਲ ਸਿੰਘ, ਬਲਵਿੰਦਰ ਸਿੰਘ, ਸੁਮਨਪ੍ਰੀਤ ਕੌਰ, ਐੱਸਐੱਮਸੀ ਕਮੇਟੀ ਚੇਅਰਮੈਨ ਬਲਵੀਰ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ।