ਮਿੱਠੜਾ ਕਾਲਜ ’ਚ ਵਿਦਿਆਰਥੀਆਂ ਨੂੰ ਮਿਲ ਰਹੇ ਸਰਕਾਰੀ ਵਜ਼ੀਫ਼ੇ
ਮਿੱਠੜਾ ਕਾਲਜ ਵਿੱਚ ਵਿਦਿਆਰਥੀਆਂ ਨੂੰ ਮਿਲ ਰਹੇ ਸਰਕਾਰੀ ਵਜ਼ੀਫ਼ੇ
Publish Date: Thu, 14 May 2026 09:12 PM (IST)
Updated Date: Thu, 14 May 2026 09:12 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਪੇਂਡੂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਨਾਲ ਜੋੜਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵੱਲੋਂ ਮੈਰਿਟ ਆਧਾਰਿਤ ਸਰਕਾਰੀ ਸਕਾਲਰਸ਼ਿਪ ਸਕੀਮਾਂ ਰਾਹੀਂ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਦਿੱਤੀ ਜਾ ਰਹੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਘੱਟ ਖਰਚ ‘ਚ ਕੁਆਲਿਟੀ ਸਿੱਖਿਆ ਪ੍ਰਦਾਨ ਕਰਨਾ ਤੇ ਪੇਂਡੂ ਇਲਾਕਿਆਂ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਨਾ ਹੈ। ਕਾਲਜ ਵਿਚ ਪੜ੍ਹ ਰਹੇ ਪਿਛੜੇ ਵਰਗ ਨਾਲ ਸਬੰਧਤ ਯੋਗ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਮੁਫ਼ਤ ਪੜ੍ਹਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਸਕੀਮ ਦੇ ਅਧੀਨ ਟਿਊਸ਼ਨ ਫੀਸ ਤੇ ਹੋਰ ਸਿੱਖਿਆ ਖਰਚਿਆਂ ਵਿਚ ਵੱਡੀ ਰਾਹਤ ਮਿਲਦੀ ਹੈ। ਇਸਦੇ ਨਾਲ ਹੀ ਹੋਰ ਪਿਛੜੇ ਵਰਗਾਂ ਤੇ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਤੇ ਮੈਰਿਟ ਆਧਾਰਿਤ ਸਕਾਲਰਸ਼ਿਪ ਸਕੀਮਾਂ ਦਾ ਲਾਭ ਦਿਵਾਉਣ ਲਈ ਵਿਸ਼ੇਸ਼ ਮਦਦ ਵੀ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿਚ ਬੀਏ, ਬੀਸੀਏ, ਬੀਕਾਮ, ਬੀਐੱਸਸੀ ਨਾਨ-ਮੈਡੀਕਲ, ਬੀਐੱਸਸੀ ਫੈਸ਼ਨ ਡਿਜ਼ਾਇਨਿੰਗ, ਪੀਜੀਡੀਸੀਏ, ਡਿਪਲੋਮਾ ਇਨ ਨੈਨੀ ਕੇਅਰ ਤੇ ਕੌਸਮੋਟੋਲੋਜੀ ਵਰਗੇ ਰੁਜ਼ਗਾਰਮੁਖੀ ਤੇ ਪ੍ਰੋਫੈਸ਼ਨਲ ਕੋਰਸ ਕਰਵਾਏ ਜਾ ਰਹੇ ਹਨ। ਕਾਲਜ ਵੱਲੋਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈਂਦੇ ਹੋਏ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਦਾਖਲੇ ਕਰਵਾਉਣ।