ਸਰਕਾਰੀ ਸਕੂਲ ਡਡਵਿੰਡੀ ਦਾ ਸ਼ਾਨਦਾਰ ਪ੍ਰਦਰਸ਼ਨ
ਸਰਕਾਰੀ ਸਕੂਲ ਡਡਵਿੰਡੀ ਦਾ ਬੋਰਡ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ, ਅੱਠਵੀਂ, ਦਸਵੀਂ ਤੇ ਬਾਰਵੀਂ ਦਾ ਨਤੀਜਾ 100 ਫੀਸਦੀ ਰਿਹਾ
Publish Date: Thu, 14 May 2026 07:36 PM (IST)
Updated Date: Thu, 14 May 2026 07:39 PM (IST)
ਡਡਵਿੰਡੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ, ਦਸਵੀਂ ਤੇ ਬਾਰਵੀਂ ਕਲਾਸ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨਾਂ ਕਲਾਸਾਂ ਦਾ ਨਤੀਜਾ 100 ਫੀਸਦੀ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਆਸ਼ਾ ਰਾਣੀ ਨੇ ਦੱਸਿਆ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਕਠਿਨ ਮਿਹਨਤ ਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ। ਇਸ ਮੌਕੇ ਐੱਸਐੱਮਸੀ ਚੇਅਰਮੈਨ ਹਰਵਿੰਦਰ ਲਾਲ ਤੇ ਐੱਸਐੱਮਸੀ ਮੈਂਬਰਾਂ ਵੱਲੋਂ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਇਨਾਮ ਵੀ ਵੰਡੇ ਗਏ। ਇਸ ਮੌਕੇ ਰਣਜੀਤ ਕੌਰ, ਦਵਿੰਦਰ ਕੌਰ, ਗੁਰਦਿਆਲ ਸਿੰਘ, ਬਲਦੇਵ ਸਿੰਘ, ਮਨੋਜ ਕੁਮਾਰ, ਹਰਵਿੰਦਰ ਸਿੰਘ, ਸੋਨੀਆ ਦੇਵੀ, ਨਵਨੀਤ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ, ਪਲਵਿੰਦਰ ਕੌਰ, ਪਰਮਿੰਦਰ ਕੌਰ, ਰਜਿੰਦਰ ਕੌਰ, ਮਨਦੀਪ ਸਿੰਘ, ਦਿਲਬਾਗ ਸਿੰਘ, ਮਲਕੀਤ ਸਿੰਘ, ਸੁਸ਼ੀਲ ਕੁਮਾਰ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।