ਸਰਕਾਰੀ ਸਕੂਲ ਪਰਮਜੀਤਪੁਰ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸੌ ਫੀਸਦੀ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਦਾ ਬਾਰ੍ਹਵੀਂ ਦਾ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ
Publish Date: Thu, 14 May 2026 06:53 PM (IST)
Updated Date: Thu, 14 May 2026 06:54 PM (IST)
ਰਾਜਵਿੰਦਰ ਕੌਰ ਨੇ 82 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਰਮਜੀਤਪੁਰ ਦਾ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ। ਸਕੂਲ ਦੇ ਬਾਰ੍ਹਵੀਂ ਕਲਾਸ ਦੇ ਇੰਚਾਰਜ ਦੀਦਾਰ ਸਿੰਘ ਲੈਕਚਰਾਰ ਪੰਜਾਬੀ ਨੇ ਦੱਸਿਆ ਕਿ ਰਾਜਵਿੰਦਰ ਕੌਰ ਨੇ 82 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜੋਬਨਪ੍ਰੀਤ ਨੇ 79 ਫੀਸਦੀ ਤੇ ਦਿਲਰਾਜ ਸਿੰਘ ਨੇ 78 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਵੇਰ ਦੀ ਸਭਾ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸਕੂਲ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਲਗਨ ਸਦਕਾ ਸਕੂਲ ਨੇ ਸ਼ਾਨਦਾਰ ਨਤੀਜਾ ਹਾਸਲ ਕੀਤਾ ਹੈ। ਇਸ ਮੌਕੇ ਹਰਮਿੰਦਰ ਸਿੰਘ, ਦੀਦਾਰ ਸਿੰਘ, ਸ੍ਰੀ ਇੰਦਰਵੀਰ ਅਰੋੜਾ, ਮੈਡਮ ਸੀਮਾ ਰਾਣੀ, ਸੰਦੀਪ ਕੌਰ ਢਿੱਲੋਂ, ਅਨਿਲ ਭਾਟੀਆ, ਅਮਨਪ੍ਰੀਤ ਕੌਰ, ਦਰਸ਼ਨ ਲਾਲ, ਪਰਮਿੰਦਰ ਕੌਰ, ਰਛਪਾਲ ਕੌਰ, ਰਮਨਦੀਪ ਸਿੰਘ, ਸੰਦੀਪ ਕੌਰ, ਸੁਰਿੰਦਰ ਸਿੰਘ ਖਿੰਡਾ, ਮਨਰੀਤ ਕੌਰ, ਸੁਖਵਿੰਦਰ ਸਿੰਘ ਜੂਨੀਅਰ ਸਹਾਇਕ, ਅਨੂਪ ਕੌਰ ਤੇ ਸੁਰਿੰਦਰ ਕੌਰ ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।