ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਕਰਵਾਈ ਗ੍ਰੈਜੂਏਸ਼ਨ ਸੈਰਾਮਨੀ
ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਕਰਵਾਈ ਗ੍ਰੈਜੂਏਸ਼ਨ ਸੈਰਾਮਨੀ
Publish Date: Sun, 15 Mar 2026 09:21 PM (IST)
Updated Date: Sun, 15 Mar 2026 09:24 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਕਿੰਡਰਗਾਰਡਨ ਦੇ ਵਿਦਿਆਰਥੀਆਂ ਦੇ ਸਲਾਨਾ ਪ੍ਰੀਖਿਆਵਾਂ ਦਾ ਐਲਾਨ ਕਰਨ ਲਈ ਗ੍ਰੈਜੂਏਸ਼ਨ ਸੈਰਾਮਨੀ ਦਾ ਆਯੋਜਨ ਸਕੂਲ ਚੇਅਰਮੈਨ ਪੰਕਜ ਕਪੂਰ ਤੇ ਪ੍ਰਿੰਸੀਪਲ ਸ੍ਰੀਮਤੀ ਰੇਣੂ ਠਾਕੁਰ ਦੀ ਅਗਵਾਈ ਹੇਠ ਕੀਤਾ ਗਿਆ। ਨੰਨੇ ਮੁੰਨੇ ਵਿਦਿਆਰਥੀਆਂ ਦੇ ਵਧੀਆ ਨਤੀਜੇ ਦੇਖ ਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਚਿਹਰੇ ਖੁਸ਼ੀ ਤੇ ਮਾਣ ਨਾਲ ਚਮਕ ਉੱਠੇ। ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੇ ਡਾਂਸ ਗਿੱਧਾ-ਭੰਗੜਾ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪੂਰੇ ਸੈਸ਼ਨ ਦੌਰਾਨ ਪੜ੍ਹਾਈ ਦੇ ਨਾਲ-ਨਾਲ ਡਰਾਇੰਗ, ਰਾਈਸ ਸਟੋਰੀ ਟੈਲਿੰਗ ਤੇ ਹੋਰ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਬੱਚਿਆਂ ਦਾ ਵਿਕਾਸ ਤੇ ਆਤਮਵਿਸ਼ਵਾਸ ਦੇਖ ਕੇ ਮਾਪਿਆਂ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਸਕੂਲ ਪ੍ਰਿੰਸੀਪਲ ਮੈਡਮ ਰੇਣੂ ਠਾਕੁਰ ਤੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਹੁਨਰ ਨੂੰ ਨਿਖਾਰਿਆ ਹੈ। ਪ੍ਰਿੰਸੀਪਲ ਮੈਡਮ ਰੇਣੂ ਠਾਕੁਰ ਨੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਇਸੇ ਤਰ੍ਹਾਂ ਸਖਤ ਮਿਹਨਤ ਨਾਲ ਆਉਣ ਵਾਲੀਆਂ ਚੁਣੌਤੀਆਂ ਨਾਲ ਵੀ ਜੂਝਣ ਦਾ ਲਈ ਪ੍ਰੇਰਿਆ। ਸਕੂਲ ਚੇਅਰਮੈਨ ਪੰਕਜ ਕਪੂਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।