ਪਿੰਡ ਹਰਦਾਸਪੁਰ ’ਚ ਕਰਵਾਇਆ ਮਹਾਨ ਗੁਰਮਤਿ ਸਮਾਗਮ
ਪਿੰਡ ਹਰਦਾਸਪੁਰ ਚ ਕਰਵਾਇਆ ਮਹਾਨ ਗੁਰਮਤਿ ਸਮਾਗਮ
Publish Date: Mon, 18 May 2026 07:39 PM (IST)
Updated Date: Mon, 18 May 2026 07:39 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਗੁਰਗੱਦੀ ਦਿਵਸ ਤੇ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਤੇ ਮਹਾਨ ਗੁਰਮਤਿ ਸਮਾਗਮ ਪਿੰਡ ਹਰਦਾਸਪੁਰ ਫਗਵਾੜਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸੰਤ ਬਾਬਾ ਜਤਿੰਦਰ ਸਿੰਘ ਜੀ ਪੀਪਲੀ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾਂ ਵਿਚ ਪੰਥ ਦੇ ਪ੍ਰਸਿਧ ਰਾਗੀ ਢਾਡੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਤੱਤ ਵੇਤੇ ਖਟ ਦਰਸ਼ਨ ਨਿਰਮਲ ਭੇਖ ਸਾਧੂ ਸੰਤ ਸਮਾਜ ਦੇ ਮਹਾਂਪੁਰਖਾਂ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸ੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਉਚੇਚੇ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪੰਥ ਦੇ ਮਹਾਨ ਰਾਗੀ ਢਾਡੀ ਕੀਰਤਨੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸੰਤਾਂ ਮਹਾਂਪੁਰਸ਼ਾਂ ਵੱਲੋਂ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮ ਵਿਚ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਚੇਅਰਮੈਨ ਤੇ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਦੇ ਮੀਤ ਪ੍ਰਧਾਨ ਯਸ਼ ਬਰਨਾ, ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਦੇ ਪ੍ਰਚਾਰ ਸਕੱਤਰ ਸੀਟੂ ਬਾਈ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਆਸੂ ਸਾਂਪਲਾ ਵੀ ਸਮਾਗਮ ਵਿਚ ਸ਼ਾਮਲ ਹੋਏ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਆਏ ਹੋਏ ਰਾਗੀ ਢਾਡੀ ਕੀਰਤਨੀ ਜਥੇ ਤੇ ਪ੍ਰਮੁੱਖ ਸ਼ਖਸ਼ੀਅਤਾਂ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਮੀਤ ਪ੍ਰਧਾਨ ਯਸ਼ ਬਰਨਾ, ਸੀਟੂ ਬਾਈ ਤੇ ਹੋਰ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਸੰਤ ਬਾਬਾ ਜਤਿੰਦਰ ਸਿੰਘ ਜੀ ਪੀਪਲੀ ਸਾਹਿਬ ਵਾਲਿਆਂ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖਸ਼ੀਅਤਾਂ ਸੰਤਾਂ ਮਹਾਂਪੁਰਸ਼ਾਂ ਦਾ ਸਮਾਗਮ ਨੂੰ ਸਫਲਾ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।