ਜੀਟੀਬੀ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ
ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ
Publish Date: Fri, 17 Apr 2026 06:59 PM (IST)
Updated Date: Fri, 17 Apr 2026 07:00 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਜੀਟੀਬੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੈਨੇਜ਼ਡ ਬਾਏ ਸੇਂਟ ਐਂਡਰੂਜ਼ ਕਾਨਵੈਂਟ ਸਕੂਲ ਕਪੂਰਥਲਾ ਦਾ ਸੀਬੀਐੱਸਈ ਬੋਰਡ ਵੱਲੋਂ ਐਲਾਨਿਆ ਗਿਆ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੋਸ਼ਨ ਕੀਤਾ। ਦਸਵੀਂ ਕਲਾਸ ਵਿੱਚ ਧ੍ਰੁਵ ਨਾਰਾਇਣ ਪਾਂਡੇ ਨੇ 91.4% ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਤਰਨਜੀਤ ਕੌਰ ਨੇ 88.6% ਨੰਬਰ ਪ੍ਰਾਪਤ ਕਰ ਕੇ ਦੂਜਾ ਅਤੇ ਸ਼ੁਭਨੀਤ ਕੌਰ ਨੇ 88.4% ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਨਵਜੋਤ ਸਿੰਘ ਧਾਮੀ ਨੇ 87.6% ਅਤੇ ਜੈਸਮੀਨ ਕੌਰ ਨੇ 79.4% ਨੰਬਰ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੀ ਸੰਸਥਾਪਕ ਕਮਲਾ ਸੈਣੀ ਪਤਨੀ ਸਵ. ਬਲਦੇਵ ਰਾਜ ਸੈਣੀ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਸੈਣੀ, ਨੀਰੂ ਸੈਣੀ, ਸਾਰੰਸ਼ ਸੈਣੀ, ਪ੍ਰਿੰਸੀਪਲ ਪ੍ਰਿਯੰਕਾ ਸੇਠੀ, ਕੋਆਰਡੀਨੇਟਰ ਮਿਸਟਰ ਪੰਕਜ ਬੇਰੀ ਅਤੇ ਹਰਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਨੇ ਇਸ ਉੱਤਮ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ।