ਗੁਰਬਾਜ਼ ਸਿੰਘ ਨੇ ਰਾਜ ਪੱਧਰੀ ਮੁਕਾਬਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਗੁਰਬਾਜ਼ ਸਿੰਘ ਨੇ ਰਾਜ ਪੱਧਰੀ ਮੁਕਾਬਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 05 May 2026 07:27 PM (IST)
Updated Date: Tue, 05 May 2026 07:29 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਬ੍ਰਿਟਿਸ਼ ਵਿਕਟੋਰਿਆ ਸਕੂਲ, ਸੁਲਤਾਨਪੁਰ ਲੋਧੀ ਦੇ ਹੋਣਹਾਰ ਵਿਦਿਆਰਥੀ ਗੁਰਬਾਜ਼ ਸਿੰਘ ਨੇ ਯੂਸੀਐੱਮਏਐੱਸ ਵੱਲੋਂ ਕਰਵਾਈ ਗਈ 19ਵੀਂ ਪੰਜਾਬ ਤੇ ਚੰਡੀਗੜ੍ਹ ਰਾਜ ਪੱਧਰੀ ਵਿਜੁਅਲ, ਫਲੈਸ਼ ਤੇ ਲਿਸਨਿੰਗ ਮੁਕਾਬਲੇ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਮੁਕਾਬਲੇ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਭਾਗ ਲਿਆ। ਕਾਫੀ ਕਠਿਨ ਮੁਕਾਬਲੇ ਦੇ ਬਾਵਜੂਦ ਗੁਰਬਾਜ਼ ਸਿੰਘ ਨੇ ਆਪਣੀ ਤੇਜ਼ ਮਾਨਸਿਕ ਗਣਨਾ, ਸਹੀਪਣ ਤੇ ਉੱਚ ਦਰਜੇ ਦੀ ਇਕਾਗਰਤਾ ਨਾਲ ਸੈਕੰਡ ਰਨਰ ਅੱਪ, ਫੋਰਥ ਰਨਰ ਅੱਪ ਤੇ ਫਿਫਥ ਰਨਰ ਅੱਪ ਵਰਗੀਆਂ ਮਹੱਤਵਪੂਰਨ ਸਥਿਤੀਆਂ ਹਾਸਲ ਕੀਤੀਆਂ। ਗੁਰਬਾਜ਼ ਸਿੰਘ ਦੀ ਇਸ ਕਾਮਯਾਬੀ ਦੇ ਪਿੱਛੇ ਉਸਦੀ ਲਗਾਤਾਰ ਮਿਹਨਤ, ਅਨੁਸ਼ਾਸ਼ਿਤ ਅਤੇ ਨਿਰੰਤਰ ਅਭਿਆਸ ਦਾ ਵੱਡਾ ਯੋਗਦਾਨ ਹੈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਸਭਰਵਾਲ ਨੇ ਇਸ ਮੌਕੇ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਕਾਮਯਾਬੀ ਵਿਦਿਆਰਥੀ ਦੀ ਲਗਨ ਤੇ ਸਮਰਪਣ ਦਾ ਨਤੀਜਾ ਹੈ। ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਨੇ ਵੀ ਵਿਦਿਆਰਥੀ ਨੂੰ ਵਧਾਈ ਦਿੱਤੀ। ਇਸ ਮੌਕੇ ਗੁਰਬਾਜ਼ ਸਿੰਘ ਦੇ ਮਾਤਾ-ਪਿਤਾ ਵੀ ਸਕੂਲ ਪਹੁੰਚੇ, ਜਿਥੇ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।