ਗੁਰਜੋਤ ਸਹੋਤਾ ਹੋਣਗੇ ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਦੇ ਉਮੀਦਵਾਰ
ਗੁਰਜੋਤ ਸਹੋਤਾ ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਦੇ ਉਮੀਦਵਾਰ ਹੋਣਗੇ
Publish Date: Sun, 31 May 2026 08:04 PM (IST)
Updated Date: Sun, 31 May 2026 08:05 PM (IST)

ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਦੇ ਅਹੁਦੇਦਾਰ ਤੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੋਹਿਤ ਸਿੰਘ ਤੇ ਨਰਾਇਣ ਨਾਹਰ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਹੋਏ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਤੇ ਪ੍ਰਚਾਰ-ਪ੍ਰਸਾਰ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਪਾਰਟੀ ਦੀ ਮਜਬੂਤੀ ਲਈ ਪ੍ਰੋਗਰਾਮ ਉਲੀਕੇ ਗਏ। ਪੰਜਾਬ ਅੰਦਰ ਆ ਰਹੀਆਂ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਗੂਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਤੇ ਪਾਰਟੀ ਦੀ ਮਜ਼ਬੂਤੀ ਲਈ ਇਸ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਤੇ ਘਰ-ਘਰ ਪਹੁੰਚਾਉਣ ਲਈ ਸੁਨੇਹਾ ਦਿੱਤਾ। ਇਸ ਮੌਕੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਜਥੇਬੰਦੀ ਦੇ ਪੰਜਾਬ ਪ੍ਰਧਾਨ ਗੁਰਜੋਤ ਸਹੋਤਾ ਨੂੰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਦੇ ਪੰਜਾਬ ਪ੍ਰਧਾਨ ਗੁਰਜੋਤ ਸਿੰਘ ਸਹੋਤਾ ਨੇ ਮੀਟਿੰਗ ਦੌਰਾਨ ਇਕੱਤਰ ਹੋਏ ਵੱਡੀ ਗਿਣਤੀ ਵਿਚ ਵਰਕਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਾਰਟੀ ਦੇ ਸਮੂਹ ਵਰਕਰ ਪਿੰਡ-ਪਿੰਡ ਘਰ-ਘਰ ਜਾ ਕੇ ਨੁੱਕੜ ਮੀਟਿੰਗਾਂ ਕਰਕੇ ਪਿਛਲੀਆਂ ਸਰਕਾਰਾਂ ਵੱਲੋਂ ਵਾਲਮੀਕਿ ਸਮਾਜ ਨਾਲ ਕੀਤੀ ਗਈ ਧੱਕੇਸ਼ਾਹੀ ਬਾਰੇ ਖੁੱਲ ਕੇ ਵਿਚਾਰ-ਵਟਾਂਦਰਾ ਕਰਨਗੇ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਜਥੇਬੰਦੀ ਦੇ ਉਮੀਦਵਾਰਾਂ ਦੀ ਮਦਦ ਕਰਨਗੇ। ਇਸ ਮੌਕੇ ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਬਸੰਮਤੀ ਨਾਲ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਾਲਮੀਕਿ ਭਾਈਚਾਰੇ ਲਈ ਦਿਨ ਰਾਤ ਮਿਹਨਤ ਕਰਕੇ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਗੇ ਤੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸਰਵਨ ਸਿੰਘ, ਨਰਾਇਣ ਨਾਹਰ ਜ਼ਿਲ੍ਹਾ ਚੇਅਰਮੈਨ, ਰੋਹਿਤ ਸਿੰਘ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਲਵ ਮਰਾਜ ਵਾਲਾ, ਸੋਨੂ, ਵੰਸ਼ ਕੁਮਾਰ, ਆਕਾਸ਼ ਜੱਬੋਵਾਲ, ਲਖਵਿੰਦਰ ਸਿੰਘ ਤਲਵੰਡੀ ਚੌਧਰੀਆਂ, ਹੈਪੀ, ਰਵੀ ਮੰਨਾ ਸੁਲਤਾਨਪੁਰ, ਰੋਬਿਨ ਸੁਲਤਾਨਪੁਰ ਲੋਧੀ, ਗੁਰਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।