ਸ਼ਾਹਵਾਲਾ ਅੰਦਰੀਸਾ ’ਚ ਗੁਰਮਤਿ ਸਮਾਗਮ ਕਰਵਾਇਆ
ਪਿੰਡ ਸ਼ਾਹਵਾਲਾ ਅੰਦਰੀਸਾ ਵਿਖੇ ਗੁਰਮਤਿ ਸਮਾਗਮ ਕਰਵਾਇਆ
Publish Date: Fri, 17 Oct 2025 09:38 PM (IST)
Updated Date: Fri, 17 Oct 2025 09:38 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰਦੁਆਰਾ ਸਾਹਿਬ ਧਰਮਸ਼ਾਲਾ ਪਿੰਡ ਸ਼ਾਹ ਵਾਲਾ ਅੰਦਰੀਸਾ ਵਿਖੇ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਗੁਰਪ੍ਰੀਤ ਕੌਰ ਅਤੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਪਾਰਕ ਨਿਗਰਾਨ ਜ਼ਿਲ੍ਹਾ ਕਪੂਰਥਲਾ ਦੀ ਦੇਖ-ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਉਚੇਚੇ ਤੌਰ ’ਤੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ 350 ਸਾਲਾ ਸ਼ਹੀਦੀ ਦਿਹਾੜਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ ਸ਼ਹਾਦਤ ਜਿੱਥੇ ਹਿੰਦੂ ਧਰਮ ਨੂੰ ਬਚਾਉਣ ਵਾਸਤੇ ਹੈ ਉੱਥੇ ਸਿ੍ਸਟ ਦੀ ਚਾਦਰ ਬਣ ਕੇ ਸਮੁੱਚੀ ਲੁਕਾਈ ਲਈ ਪੂਰਨਾ ਪਾਉਂਦਿਆਂ ਇਹ ਸ਼ਹਾਦਤ ਮਨੁੱਖੀ ਅਧਿਕਾਰਾਂ ਅਤੇ ਮਨੁੱਖੀ ਆਜ਼ਾਦੀ ਵਾਸਤੇ ਵੀ ਹੈ ਕਿਉਂਕਿ ਗੁਰੂ ਸਾਹਿਬਾਨ ਲਈ ਸਾਰੀ ਮਨੁੱਖਤਾ ਇਕੋ ਹੈ। ਇਸ ਲਈ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਹਰ ਇੱਕ ਇਨਸਾਫ਼ ਪਸੰਦ, ਮਨੁੱਖੀ ਅਧਿਕਾਰਾਂ ਤੇ ਆਜ਼ਾਦੀ ਦੀ ਹਾਮੀ ਭਰਨ ਵਾਲਿਆਂ ਤੇ ਕੁਦਰਤ ਨਾਲ ਪਿਆਰ ਕਰਨ ਵਾਲਿਓ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਇਸ ਮੌਕੇ ਭਾਈ ਕੁਲਦੀਪ ਸਿੰਘ ਹੈੱਡ ਗ੍ਰੰਥੀ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਅਮਰੀਕ ਸਿੰਘ, ਭਾਈ ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ, ਗਿਆਨ ਸਿੰਘ, ਗਗਨਦੀਪ ਸਿੰਘ, ਬਾਪੂ ਬਲਵੰਤ ਸਿੰਘ, ਚਰਨ ਸਿੰਘ, ਜਤਿੰਦਰ ਸਿੰਘ, ਭਾਈ ਨਿਸ਼ਾਨ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।