ਦਸਤਾਰ ਮੁਕਾਬਲੇ ਕੱਲ੍ਹ
ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲੇ 14 ਮਾਰਚ ਨੂੰ
Publish Date: Thu, 12 Mar 2026 09:52 PM (IST)
Updated Date: Thu, 12 Mar 2026 09:54 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਦੂਸਰਾ ਗੁਰਮਤਿ ਸਮਾਗਮ ਤੇ ਦਸਤਾਰ ਮੁਕਾਬਲੇ ਮਿਤੀ 14 ਮਾਰਚ 2026 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਲਹਿੰਦਾ ਪਾਸਾ, ਪਿੰਡ ਲੱਖਣ ਕੇ ਪੱਡਾ, ਜ਼ਿਲ੍ਹਾ ਕਪੂਰਥਲਾ ਵਿਖੇ ਕਰਵਾਏ ਜਾ ਰਹੇ ਹਨ। ਇਸ ਸਮਾਗਮ ਦੌਰਾਨ ਪ੍ਰਸਿੱਧ ਪ੍ਰਚਾਰਕ ਭਾਈ ਕੁਲਵੀਰ ਸਿੰਘ ਜਲੰਧਰ ਵਾਲੇ (ਕੀਰਤਨੀ ਜਥਾ) ਤੇ ਗਿਆਨੀ ਸਤਵੰਤ ਸਿੰਘ ਖਾਲਸਾ ਕਥਾਵਾਚਕ (ਹੈੱਡ ਕੁਆਰਟਰ ਦਫਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ) ਸੰਗਤਾਂ ਨੂੰ ਗੁਰਬਾਣੀ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ। ਸਮਾਗਮ ਦੇ ਮੌਕੇ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਪਹਿਲਾ ਗਰੁੱਪ (ਉਮਰ 13 ਤੋਂ 18 ਸਾਲ) ਲਈ ਪਹਿਲਾ ਇਨਾਮ 3100 ਰੁਪਏ, ਦੂਜਾ ਇਨਾਮ 2100 ਰੁਪਏ ਤੇ ਤੀਸਰਾ ਇਨਾਮ 1100 ਰੁਪਏ ਰੱਖਿਆ ਗਿਆ ਹੈ। ਇਸੇ ਤਰ੍ਹਾਂ ਦੂਸਰੇ ਗਰੁੱਪ (ਉਮਰ 9 ਤੋਂ 13 ਸਾਲ) ਲਈ ਵੀ ਪਹਿਲਾ ਇਨਾਮ 3100 ਰੁਪਏ, ਦੂਜਾ ਇਨਾਮ 2100 ਰੁਪਏ ਤੇ ਤੀਸਰਾ ਇਨਾਮ 1100 ਰੁਪਏ ਦਿੱਤਾ ਜਾਵੇਗਾ। ਦਸਤਾਰ ਮੁਕਾਬਲਿਆਂ ਵਿਚ ਕੇਵਲ ਜ਼ਿਲ੍ਹਾ ਕਪੂਰਥਲਾ ਦੇ ਬੱਚੇ ਤੇ ਸਕੂਲਾਂ ਦੇ ਵਿਦਿਆਰਥੀ ਹੀ ਭਾਗ ਲੈ ਸਕਣਗੇ। ਇਸ ਮੌਕੇ ਆਉਣ ਵਾਲੀਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਸਬੰਧੀ ਜਾਣਕਾਰੀ ਭਾਈ ਰਣਜੀਤ ਸਿੰਘ, ਭਾਈ ਕੁਲਵਿੰਦਰ ਸਿੰਘ ਅਤੇ ਭਾਈ ਕੁਲਬੀਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਤੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।