ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ 7 ਨੂੰ
ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ 7 ਨੂੰ
Publish Date: Thu, 05 Feb 2026 09:50 PM (IST)
Updated Date: Thu, 05 Feb 2026 09:53 PM (IST)
ਕੰਗ ਪੰਜਾਬੀ ਜਾਗਰਣ ਨਡਾਲਾ : ਸੰਤ ਬਾਬਾ ਨਰਿੰਦਰ ਸਿੰਘ ਜੀ, ਸੰਤ ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ 7 ਫਰਵਰੀ ਦਿਨ ਸ਼ਨੀਵਾਰ ਸਵੇਰੇ 10 ਤੋਂ 1 ਵਜੇ ਤੱਕ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਸਾਧੂ ਸਿੰਘ ਰਾਏਪੁਰ ਅਰਾਈਆਂ ਵਾਲਿਆਂ ਨੇ ਦੱਸਿਆ ਕਿ ਇਸ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ 10:00 ਤੋਂ 1:00 ਵਜੇ ਕੀਰਤਨ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ ਤੇ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਬਾਉਲੀ ਸਾਹਿਬ ਤੇ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਉਪਰੰਤ ਇਲਾਕੇ ਦੇ ਸਹਿਯੋਗ ਨਾਲ ਇਕੱਤਰ ਕੀਤਾ ਦੇਸੀ ਘਿਉ ਦਾ ਟਰੱਕ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਨੂੰ ਰਵਾਨਾ ਕਰਨਗੇ। ਉਨ੍ਹਾਂ ਸਮੂਹ ਸੰਗਤ ਨੂੰ ਬੇਨਤੀ ਹੈ ਕਿ ਹੁੰਮ-ਹੁਮਾ ਕੇ ਪਹੁੰਚਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।