ਜਾਣਕਾਰੀ ਦਿੰਦਿਆਂ ਗੁਰੁ ਘਰ ਦੇ ਮੈਨੇਜਰ ਨਰਿੰਦਰ ਸਿੰਘ ਨੇ ਦਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ 2026 ਵਿੱਚ ਸ਼ਾਮਲ ਇਤਰਾਜਯੋਗ ਮੱਦਾਂ ਨੂੰ ਹਟਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸੁਖਚੈਨ ਆਣਾ ਸਾਹਿਬ, ਫਗਵਾੜਾ ਵਿਖੇ ਕਰਵਾਈ ਗਈ, ਜਿਸ ਵਿਚ ਸਮੁਚੀ ਸੰਗਤ ਨੇ ਇਕ ਸੁਰ ਵਿਚ ਕਿਹਾ ਕਿ ਜੋ ਫੈਸਲਾ ਵੀ ਸ੍ਰੀ ਅਕਾਲ ਤਖਤ ਸਾਹਿਬ ਜੀ ਵਲੋਂ ਕੀਤਾ ਜਾਵੇਗਾ

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਸਰਕਲ ਫਗਵਾੜਾ ਵੱਲੋਂ ਸ.ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਪਾ-ਛੇਵੀਂ ਫਗਵਾੜਾ ਦੇ ਸਹਿਯੋਗ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ 2026 ਦੇ ਵਿੱਚ ਇਤਰਾਜ ਯੋਗ ਮੱਦਾਂ ਨੂੰ ਹਟਾਉਣ ਲਈ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਇਲਾਕੇ ਦੇ ਸਮੂਹ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ।
ਜਾਣਕਾਰੀ ਦਿੰਦਿਆਂ ਗੁਰੁ ਘਰ ਦੇ ਮੈਨੇਜਰ ਨਰਿੰਦਰ ਸਿੰਘ ਨੇ ਦਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ 2026 ਵਿੱਚ ਸ਼ਾਮਲ ਇਤਰਾਜਯੋਗ ਮੱਦਾਂ ਨੂੰ ਹਟਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸੁਖਚੈਨ ਆਣਾ ਸਾਹਿਬ, ਫਗਵਾੜਾ ਵਿਖੇ ਕਰਵਾਈ ਗਈ, ਜਿਸ ਵਿਚ ਸਮੁਚੀ ਸੰਗਤ ਨੇ ਇਕ ਸੁਰ ਵਿਚ ਕਿਹਾ ਕਿ ਜੋ ਫੈਸਲਾ ਵੀ ਸ੍ਰੀ ਅਕਾਲ ਤਖਤ ਸਾਹਿਬ ਜੀ ਵਲੋਂ ਕੀਤਾ ਜਾਵੇਗਾ ਸਭ ਨੂੰ ਉਹ ਸਰਬਸੰਮਤੀ ਨਾਲ ਮਨਜੂਰ ਹੋਵੇਗਾ। ਸਿੱਖ ਸੰਗਤ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦਾ ਹੁਕਮ ਹਮੇਸ਼ਾ ਸਿਰਮੌਰ ਹੈ ਤੇ ਰਹੇਗਾ।