ਨਵੋਦਿਆ ਵਿਦਿਆਲਾ ’ਚ ਡੇਂਗੂ-ਮਲੇਰੀਆ ਰੋਕਥਾਮ ਲਈ ਕੀਤਾ ਸਪਰੇਅ
ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ’ਚ ਸਿਹਤ ਵਿਭਾਗ ਵੱਲੋਂ ਡੇਂਗੂ-ਮਲੇਰੀਆ ਰੋਕਥਾਮ ਲਈ ਸਪਰੇਅ ਮੁਹਿੰਮ ਜਾਰੀ
Publish Date: Fri, 24 Apr 2026 08:22 PM (IST)
Updated Date: Fri, 24 Apr 2026 08:25 PM (IST)
- ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਐੱਚਸੀ ਟਿੱਬਾ ਦੀ ਟੀਮ ਵੱਲੋਂ ਸਕੂਲ ’ਚ ਜਾਗਰੂਕਤਾ ਤੇ ਸਪਰੇਅ ਮੁਹਿੰਮ ਜਾਰੀ
ਪਰਮਜੀਤ ਸਿੰਘ, ਪੰਜਾਬੀ ਜਾਗਰਣ
ਡਡਵਿੰਡੀ : ਸਿਵਲ ਸਰਜਨ ਡਾ. ਸੰਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਰਬਇੰਦਰ ਸਿੰਘ ਸੇਠੀ ਐੱਸਐੱਮਓ ਸੀਐੱਚਸੀ ਟਿੱਬਾ ਦੀ ਅਗਵਾਈ ਹੇਠ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਜਵਾਹਰ ਨਵੋਦਿਆ ਵਿਦਿਆਲਾ ਸਕੂਲ ਮਸੀਤਾਂ ਵਿਖੇ ਸਿਹਤ ਵਿਭਾਗ ਦੀ ਟੀਮ ਸੀਐੱਚਸੀ ਟਿੱਬਾ ਵਲੋ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਮੱਛਰ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਸਪਰੇਅ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸੀਐੱਚਸੀ ਟਿੱਬਾ ਦੀ ਮੈਡੀਕਲ ਟੀਮ ਵੱਲੋਂ ਸਕੂਲ ਦੇ ਅੰਦਰ ਅਤੇ ਆਲੇ-ਦੁਆਲੇ ਇਲਾਕੇ ਵਿੱਚ ਪੂਰੀ ਤਰ੍ਹਾਂ ਸਪਰੇਅ ਕੀਤੀ ਗਈ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਸਟਾਫ ਨੂੰ ਸਫ਼ਾਈ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਟੀਮ ਮੈਂਬਰ ਐੱਸਆਈ ਹਰਗੋਪਾਲ ਸਿੰਘ ਰਿਆੜ, ਐੱਸਆਈ ਪਰਜਿੰਦਰ ਸਿੰਘ ਡਡਵਿੰਡੀ, ਧਨੇਸ਼ਵਰ ਸਹੋਤਾ, ਗੁਰਸੇਵਕ ਸਿੰਘ, ਜਤਿੰਦਰ ਸਿੰਘ ਮੇਲ ਵਰਕਰ, ਬਰੀਡਰ ਰਾਮ ਸਿੰਘ ਅਤੇ ਹਰਿੰਦਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਐੱਸਆਈ ਪਰਜਿੰਦਰ ਸਿੰਘ ਨੇ ਕਿਹਾ ਕਿ ਮੌਸਮ ਦੇ ਬਦਲਾਅ ਨਾਲ ਮੱਛਰ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ, ਇਸ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਸ-ਪਾਸ ਸਾਫ਼-ਸਫ਼ਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਖੜ੍ਹਾ ਪਾਣੀ ਇੱਕ ਜਗ੍ਹਾ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਸਾਫ-ਸਫ਼ਾਈ ਕੀਤੀ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਸਿਹਤ ਵਿਭਾਗ ਟਿੱਬਾ ਦੀ ਆਈ ਹੋਈ ਟੀਮ ਦਾ ਧੰਨਵਾਦ ਕਰਦਿਆਂ ਕੀਤਾ ਗਿਆ।