ਸਰਕਾਰੀ ਸਕੂਲ ਭੁਲੱਥ ’ਚ ਵਿਦਿਆਰਥੀਆਂ ਨੂੰ ਵੰਡੀਆਂ ਹੈਲਥ ਕਿੱਟਾਂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਵਿੱਦਿਆਰਥੀਆਂ ਨੂੰ ਵੰਡੀਆਂ ਗਈਆਂ ਹੈਲਥ ਕਿੱਟਾਂ
Publish Date: Mon, 30 Mar 2026 09:06 PM (IST)
Updated Date: Mon, 30 Mar 2026 09:09 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਸਰਕਾਰ ਵੱਲੋਂ ਬੱਚਿਆਂ ਨੂੰ ਆਪਣੇ ਹੱਥੀਂ ਕੰਮ ਕਰਨ ਵਿਚ ਸਮਰੱਥ ਬਣਾਉਣ ਲਈ ਸਰਕਾਰੀ ਸਕੂਲਾਂ ਵਿਚ ਜੋ ਵੋਕੇਸ਼ਨਲ ਸਿੱਖਿਆ ਸ਼ੁਰੂ ਕੀਤੀ ਗਈ ਹੈ, ਉਸ ਦੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਵਿਦਿਆਰਥੀਆਂ ਨੂੰ ਹੈਲਥ ਕਿੱਟਾਂ ਵੰਡੀਆਂ ਗਈਆਂ ਤਾਂ ਜੋ ਲੋੜ ਪੈਣ ’ਤੇ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਮੁੱਢਲੀ ਸਹਾਇਤਾ ਦੇ ਸਕਣ। ਉਪਰੋਕਤ ਜਾਣਕਾਰੀ ਸਕੂਲ ਇੰਚਾਰਜ ਜਗਤਾਰ ਸਿੰਘ ਵੱਲੋਂ ਦਿੱਤੀ ਗਈ। ਇਸ ਮੌਕੇ ਜਗਤਾਰ ਸਿੰਘ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ, ਗੁਰਪ੍ਰਤਾਪ ਸਿੰਘ ਲੈਕਚਰਾਰ, ਧਿਆਨ ਸਿੰਘ, ਨਵੀਨਤਾ, ਨੀਲਮ ਰਾਣੀ, ਸਰਬਜੀਤ ਕੌਰ, ਸੁਮਨ ਬਜਾਜ, ਮੋਨਿਕਾ ਰਾਣੀ, ਚਰਨਜੀਤ ਕੌਰ, ਮਹਿੰਦਰ ਪਾਲ, ਕੁਲਜੀਤ ਸਿੰਘ, ਲਖਵੀਰ ਸਿੰਘ, ਜੋਤੀ, ਗੁਰਵਿੰਦਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।