ਹੈਰੋਇਨ ਸਮੇਤ ਇਕ ਨਸ਼ਾ ਤਸਕਰ ਕਾਬੂ
ਸੁਖਪਾਲ ਸਿੰਘ ਹੁੰਦਲ, ਪੰਜਾਬੀ
Publish Date: Sat, 24 Jan 2026 09:54 PM (IST)
Updated Date: Sat, 24 Jan 2026 09:58 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ
ਕਪੂਰਥਲਾ : ਜ਼ਿਲ੍ਹਾ ਪੁਲਿਸ ਵੱਲੋਂ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਸੀਆਈਏ ਸਟਾਫ ਕਪੂਰਥਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 252 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਕਾਬੂ ਕੀਤੇ ਗਏ ਮੁਲਜ਼ਮ ਖਿਲਾਫ ਥਾਣਾ ਕੋਤਵਾਲੀ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਤੇ ਸਪਲਾਈ ਚੇਨ ਨਾਲ ਸਬੰਧਤ ਕਈ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਏਐੱਸਆਈ ਸੁਖਚੈਨ ਸਿੰਘ ਪੁਲਿਸ ਪਾਰਟੀ ਨਾਲ ਕਾਂਜਲੀ ਪਿਕਨਿਕ ਸਪਾਟ ਨੇੜੇ ਗਸ਼ਤ ਕਰ ਰਹੇ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਉਸਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 252 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜਪ੍ਰੀਤ ਸਿੰਘ ਉਰਫ਼ ਸਵਰਾਜ ਪੁੱਤਰ ਚੰਨਾ ਸਿੰਘ ਵਾਸੀ ਪਿੰਡ ਬੂਟ ਵਜੋਂ ਹੋਈ ਹੈ।