ਡਾ. ਪਰਮਜੀਤ ਕੌਰ ਨੂੰ ਦਿੱਤੀ ਵਿਦਾਇਗੀ ਪਾਰਟੀ
ਹਿੰਦੂ ਕੰਨਿਆ ਕਾਲਜ ਕਪੂਰਥਲਾ ਵੱਲੋਂ ਸੰਗੀਤ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਲਈ ਵਿਦਾਇਗੀ ਪਾਰਟੀ ਦਾ ਆਯੋਜਨ
Publish Date: Sat, 02 May 2026 09:14 PM (IST)
Updated Date: Sat, 02 May 2026 09:17 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਹਿੰਦੂ ਕੰਨਿਆ ਕਾਲਜ, ਕਪੂਰਥਲਾ ਨੇ ਸੰਗੀਤ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਤਿਲਕਰਾਜ ਅਗਰਵਾਲ, ਉਪ-ਪ੍ਰਧਾਨ ਸ਼੍ਰੀ ਅਰਿਹੰਤ ਅਗਰਵਾਲ, ਮੈਨੇਜਰ ਅਸ਼ਵਨੀ ਅਗਰਵਾਲ, ਮੈਂਬਰ ਮੈਡਮ ਸੁਰੇਸ਼ ਸ਼ਰਮਾ, ਪ੍ਰਿੰਸੀਪਲ ਡਾ. ਅਰਚਨਾ ਗਰਗ, ਡਾ. ਕੁਲਵਿੰਦਰ ਕੌਰ, ਡਾ. ਰਿਤੂ ਗੁਪਤਾ, ਸਾਰਿਕਾ ਕਾਂਡਾ, ਸੀਮਾ ਠਾਕੁਰ ਤੇ ਡਾ. ਰੇਨੂੰ ਸੋਨੀ ਨੇ ਮੁੱਖ ਮਹਿਮਾਨ ਡਾ. ਪਰਮਜੀਤ ਕੌਰ ਦਾ ਫੁੱਲਾਂ ਨਾਲ ਸਵਾਗਤ ਕੀਤਾ। ਡਾ. ਪਰਮਜੀਤ ਕੌਰ ਦੇ ਨਾਲ ਉਨ੍ਹਾਂ ਦੇ ਪਤੀ ਬਿਕਰਮਜੀਤ ਸਿੰਘ ਤੇ ਉਨ੍ਹਾਂ ਦੀ ਭੈਣ ਵਰਿੰਦਰਜੀਤ ਕੌਰ ਵੀ ਮੌਜੂਦ ਸਨ। ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ ਨੇ ਡਾ. ਪਰਮਜੀਤ ਕੌਰ ਦੇ ਕੰਮ, ਮਿਹਨਤ, ਸਮਰਪਣ ਤੇ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ। ਅਰਿਹੰਤ ਅਗਰਵਾਲ ਨੇ ਵਿਦਿਆਰਥੀਆਂ ਲਈ ਕੀਤੀ ਗਈ ਉਨ੍ਹਾਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਸੰਗੀਤ ਵਿਭਾਗ ਦੀ ਸਾਬਕਾ ਮੁਖੀ ਤੇ ਕਾਲਜ ਪ੍ਰਬੰਧਕ ਕਮੇਟੀ ਦੀ ਸਹਿ-ਸਕੱਤਰ ਆਦਰਸ਼ ਪਰਤੀ ਤੇ ਸੰਗੀਤ ਵਿਭਾਗ ਦੀ ਸਾਬਕਾ ਮੁਖੀ ਮਧੂ ਸੇਠੀ ਨੇ ਵੀਡੀਓ ਸੰਦੇਸ਼ਾਂ ਰਾਹੀਂ ਡਾ. ਪਰਮਜੀਤ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਵਿਦੇਸ਼ਾਂ ਤੋਂ ਆਏ ਉਨ੍ਹਾਂ ਦੇ ਬੱਚਿਆਂ ਨੇ ਵੀ ਭਾਵੁਕ ਵੀਡੀਓ ਸੰਦੇਸ਼ਾਂ ਰਾਹੀਂ ਉਨ੍ਹਾਂ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ। ਡਾ. ਕੁਲਵਿੰਦਰ ਕੌਰ ਨੇ ਆਪਣੇ ਸ਼ਬਦਾਂ ਵਿਚ ਉਨ੍ਹਾਂ ਦੇ ਅਧਿਆਤਮਿਕ ਸੁਭਾਅ ਤੇ ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕੀਤੀ। ਡਾ. ਪਰਮਜੀਤ ਕੌਰ ਨੇ ਸੰਸਥਾ ਦਾ ਵਿਸ਼ੇਸ਼ ਧੰਨਵਾਦ ਕੀਤਾ ਤੇ ਆਪਣੇ ਕਾਰਜਕਾਲ ਦੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਮੌਕੇ ਡਾ. ਅਮਨਜਯੋਤੀ, ਵਰਿੰਦਰ ਕੌਰ ਤੇ ਸ਼੍ਰੀ ਸੁਨੀਲ ਨੇ ਆਪਣੇ ਸੁੰਦਰ ਗੀਤਾਂ ਦੀ ਪੇਸ਼ਕਾਰੀ ਨਾਲ ਮਾਹੌਲ ਨੂੰ ਯਾਦਗਾਰੀ ਬਣਾ ਦਿੱਤਾ।