ਗੁਰਦੁਆਰਾ ਗੁਰਸਰ ਸਾਹਿਬ ’ਚ ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ
ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ
Publish Date: Fri, 17 Apr 2026 09:53 PM (IST)
Updated Date: Fri, 17 Apr 2026 09:57 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਸੰਤ ਬਾਬਾ ਲੀਡਰ ਸਿੰਘ ਦੀ ਦੇਖ-ਰੇਖ ਹੇਠ ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੀ ਮੱਸਿਆ ਨੂੰ ਗੁਰਦੁਆਰਾ ਸਾਹਿਬ ਵਿਖੇ ਨਿਮਰਤਾ ਨਾਲ ਮਨਾਇਆ ਜਾਂਦਾ ਹੈ, ਜਿਸ ਨਾਲ ਸੰਗਤਾਂ ਦਾ ਗੁਰੂ ਘਰ ਨਾਲ ਨਾਤਾ ਹੋਰ ਮਜ਼ਬੂਤ ਹੁੰਦਾ ਹੈ। ਸੰਤ ਬਾਬਾ ਲੀਡਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਆਪਣੇ ਅਨਮੋਲ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਤੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪ੍ਰੇਰਿਤ ਕਰਨ ਤਾਂ ਜੋ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ।