ਅਸਲਾ ਧਾਰਕ ਤੁਰੰਤ ਅਸਲਾ ਥਾਣੇ ਜਮ੍ਹਾ ਕਰਵਾਉਣ : ਐੱਸਐੱਚਓ
ਚੋਣਾਂ ਦੇ ਮੱਦੇ ਨਜ਼ਰ ਅਸਲਾ ਧਾਰਕ ਤੁਰੰਤ ਅਸਲਾ ਥਾਣੇ ਜਮਾਂ ਕਰਵਾਉਣ : ਐਸਐਚਓ ਸੋਨਮਦੀਪ ਕੌਰ
Publish Date: Fri, 05 Dec 2025 08:31 PM (IST)
Updated Date: Sat, 06 Dec 2025 04:12 AM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਐੱਸ.ਐੱਚ.ਓ ਇੰਸਪੈਕਟਰ ਸੋਨਮਦੀਪ ਕੌਰ ਨੇ ਦੱਸਿਆ ਕਿ ਚੋਣਾਂ ਦੇ ਮੱਦੇ ਨਜ਼ਰ ਸੁਲਤਾਨਪੁਰ ਲੋਧੀ ਬਲਾਕ ਦੇ ਅਸਲਾ ਧਾਰਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਲਾਇਸੈਂਸੀ ਅਸਲਾ ਥਾਣਾ ਸੁਲਤਾਨਪੁਰ ਲੋਧੀ ਵਿਖੇ ਜਮਾਂ ਕਰਵਾ ਕੇ ਰਸੀਦ ਪ੍ਰਾਪਤ ਕਰ ਸਕਦੇ ਹਨ ਤਾਂ ਜੋ ਆਦਰਸ਼ ਚੋਣ ਜਾਬਤੇ ਨੂੰ ਇਨ ਬਿਨ ਲਾਗੂ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਜਮ੍ਹਾਂ ਕੀਤਾ ਹੋਇਆ ਅਸਲਾ ਚੋਣਾਂ ਤੋਂ ਬਾਅਦ ਅਸਲਾ ਧਾਰਕਾਂ ਨੂੰ ਵਾਪਸ ਕਰ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ 2025 ਦੀਆਂ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਕਰਵਾਈਆ ਜਾ ਰਹੀਆ ਹਨ। ਉਨਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ( ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸੁਲਤਾਨਪੁਰ ਲੋਧੀ ਹਲਕੇ ਦੇ ਅਸਲਾ ਲਾਇਸੈਂਸ ਵਾਲੇ ਲੋਕ ਆਪਣਾ ਅਸਲਾ ਥਾਣਾ ਸੁਲਤਾਨਪੁਰ ਲੋਧੀ ਵਿਚ ਜਲਦੀ ਹੀ ਜਮਾਂ ਕਰਵਾ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਅਸਲਾ ਧਾਰਕ ਆਪਣਾ ਅਸਲਾ ਗੰਨ ਹਾਊਸ ਵਿੱਚ ਜਮ੍ਹਾਂ ਕਰਵਾਉਣਾ ਚਾਹੁੰਦੇ ਹਨ ਉਹ ਗੰਨ ਹਾਉਸ ਵਿੱਚ ਅਸਲਾ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕਰਕੇ ਸਬੰਧਿਤ ਥਾਣੇ ਨੂੰ ਸੂਚਿਤ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਸਬੰਧਤ ਲਾਈਲੈਂਸ ਅਸਲਾ ਧਾਰਕਾਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਉਕਤ ਪਾਬੰਦੀ ਦੇ ਹੁਕਮ 17 ਦਸੰਬਰ ਤੱਕ ਲਾਗੂ ਰਹਿਣਗੇ ।