ਇੰਸ. ਬਲਜਿੰਦਰ ਸਿੰਘ ਨੇ ਸੰਭਾਲਿਆ ਅਹੁਦਾ
ਇੰਸਪੈਕਟਰ ਬਲਜਿੰਦਰ ਸਿੰਘ ਨੇ ਸੰਭਾਲਿਆ ਅਹੁਦਾ, ਫੁੱਲਾਂ ਨਾਲ ਹੋਇਆ ਭਰਪੂਰ ਸਵਾਗਤ
Publish Date: Fri, 01 May 2026 09:17 PM (IST)
Updated Date: Fri, 01 May 2026 09:20 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸਹਿਕਾਰੀ ਸਭਾਵਾਂ ਫੋਕਲ ਪੁਆਇੰਟ ਮੈਰੀਪੁਰ ਵਿੱਚ ਇੰਸਪੈਕਟਰ ਬਲਜਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦਾ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਆਗੂਆਂ ਅਤੇ ਸਹਿਕਾਰਤਾ ਵਿਭਾਗ ਨਾਲ ਜੁੜੇ ਮੈਂਬਰਾਂ ਵੱਲੋਂ ਫੁੱਲਾਂ ਦੇ ਗੁਲਦਸਤਿਆਂ ਨਾਲ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਬਿੱਟੂ ਜੈਨਪੁਰ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਪਰਵਿੰਦਰ ਸਿੰਘ, ਪ੍ਰਧਾਨ ਹਰਜੀਤ ਸਿੰਘ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਜੋਗਿੰਦਰ ਸਿੰਘ, ਗੁਰਚਰਨ ਸਿੰਘ ਮੀਰਪੁਰ, ਸਾਬੀ ਮੀਰਪੁਰ, ਜਤਿੰਦਰਜੀਤ ਸਿੰਘ ਮੀਡੀਆ ਇੰਚਾਰਜ, ਸਰਵਣ ਸਿੰਘ ਡਾਇਰੈਕਟਰ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਸਨ। ਇਸ ਮੌਕੇ ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੇ ਹਨ ਕਿ ਉਨ੍ਹਾਂ ਨੂੰ ਗੁਰੂਆਂ ਦੀ ਪਵਿੱਤਰ ਧਰਤੀ ’ਤੇ ਮੁੜ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜ ਕੇ ਕੰਮ ਕਰਦੇ ਰਹੇ ਹਨ ਅਤੇ ਅੱਗੇ ਵੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਇੰਸ. ਇੰਦਰਵੀਰ ਸਿੰਘ, ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਸੁਖਜਿੰਦਰ ਸਿੰਘ, ਪ੍ਰੈਸ ਸਕੱਤਰ ਹਰਕੁੰਦਨ ਸਿੰਘ, ਸਕੱਤਰ ਅਵਤਾਰ ਸਿੰਘ ਡਡਵਿੰਡੀ, ਜਨਰਲ ਸਕੱਤਰ ਸੁਖਜਿੰਦਰ ਸਿੰਘ ਬੂਸੋਵਾਲ, ਕੈਸ਼ੀਅਰ ਬਲਜਿੰਦਰ ਸਿੰਘ ਫੌਜੀ, ਕਮੇਟੀ ਮੈਂਬਰ ਜਗੀਰ ਸਿੰਘ ਜੱਬੋਵਾਲ, ਜਨਰਲ ਸਕੱਤਰ ਹਰਪ੍ਰੀਤ ਸਿੰਘ ਹਰਨਾਮਪੁਰ, ਸਕੱਤਰ ਬਲਜਿੰਦਰ ਸਿੰਘ ਬਿਧੀਪੁਰ, ਸੇਲਜ਼ਮੈਨ ਨਵਦੀਪ ਸਿੰਘ ਜੱਬੋਵਾਲ, ਕਰਮਬੀਰ ਸਿੰਘ ਟਿੱਬਾ ਅਤੇ ਮੈਨੇਜਰ ਜਗਦੀਪ ਸਿੰਘ ਸੀਐਮਐਸ ਸਮੇਤ ਵੱਡੀ ਗਿਣਤੀ ਵਿੱਚ ਵਿਭਾਗ ਦੇ ਕਰਮਚਾਰੀਆਂ ਨੇ ਵੀ ਨਵ ਨਿਯੁਕਤ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਫੁੱਲਾਂ ਦੇ ਗੁਲਸਤੇ ਭੇਟ ਕਰ ਕੇ ਸਨਮਾਨਿਤ ਕੀਤਾ ਤੇ ਜੀ ਆਇਆਂ ਆਖਿਆ।