ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਨਿਆਂ ਪਰਿਸ਼ਦ ਨੇ ਐੱਸਪੀ ਨਾਲ ਕੀਤੀ ਮੁਲਾਕਾਤ
ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਨਿਆਂ ਪਰਿਸ਼ਦ ਵੱਲੋਂ ਐਸਪੀ ਫਗਵਾੜਾ ਨਾਲ ਟ੍ਰੈਫਿਕ ਸਮੱਸਿਆਵਾਂ ਬਾਰੇ ਕੀਤੀ ਚਰਚਾ
Publish Date: Tue, 10 Feb 2026 07:15 PM (IST)
Updated Date: Tue, 10 Feb 2026 07:17 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਨਿਆਂ ਪਰਿਸ਼ਦ ਸੰਸਥਾ ਵੱਲੋਂ ਪ੍ਰਧਾਨ ਅਨਿਲ ਭੱਲਾ ਦੀ ਅਗਵਾਈ ਹੇਠ ਇਕ ਪ੍ਰਤੀਨਿਧੀ ਮੰਡਲ ਨੇ ਐੱਸਪੀ ਫਗਵਾੜਾ ਮਾਧਵੀ ਸ਼ਰਮਾ ਨਾਲ ਮੁਲਾਕਾਤ ਕਰ ਕੇ ਫਗਵਾੜਾ ਸ਼ਹਿਰ ਵਿਚ ਟ੍ਰੈਫਿਕ ਜਾਮ ਤੇ ਗੈਰਕਾਨੂੰਨੀ ਕਬਜ਼ਿਆਂ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਬੰਗਾ ਰੋਡ, ਗੁਰੁ ਹਰਗੋਬਿੰਦ ਨਗਰ, ਸਰਾਏ ਰੋਡ, ਸਿਨੇਮਾ ਰੋਡ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਟ੍ਰੈਫਿਕ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਐੱਸਪੀ ਮਾਧਵੀ ਸ਼ਰਮਾ ਨੇ ਸੰਸਥਾ ਵੱਲੋਂ ਰੱਖੀਆਂ ਗਈਆਂ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੱਢਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਐੱਸਪੀ ਮੈਡਮ ਨੇ ਆਪਣੇ ਵਾਅਦੇ ਅਨੁਸਾਰ ਤੁਰੰਤ ਕਾਰਵਾਈ ਕਰਦੇ ਹੋਏ ਜ਼ਰੂਰੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ। ਐੱਸਪੀ ਮਾਧਵੀ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਟ੍ਰੈਫਿਕ ਜਾਮ ਤੋਂ ਨਿਜਾਤ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਕੇਐੱਲ ਗੋਗਨਾ, ਇੰਦਰਜੀਤ ਸ਼ਰਮਾ, ਆਸ਼ੀਸ਼ ਸ਼ਰਮਾ, ਹਰੀਸ਼ ਧੀਰ, ਰਾਕੇਸ਼ ਮਰਵਾਹਾ, ਚੇਤਨਾ ਜੋਸ਼ੀ, ਮੀਨਾ ਸ਼ਰਮਾ, ਅਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।