ਐੱਸਡੀ ਕਾਲਜ 'ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
ਐੱਸ ਡੀ ਕਾਲਜ 'ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
Publish Date: Sat, 21 Feb 2026 10:34 PM (IST)
Updated Date: Sat, 21 Feb 2026 10:36 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐੱਸਡੀ ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਡਾਕਟਰ ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਪੰਜਾਬੀ ਭਾਸ਼ਾ ਮੰਚ ਤਹਿਤ ਪੰਜਾਬੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਦੌਰਾਨ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਵਿਦਿਆਰਥੀਆਂ ਦੁਆਰਾ ਮਾਤ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਵਿਤਾਵਾਂ ਪੜ੍ਹੀਆਂ ਗਈਆਂ, ਇਨ੍ਹਾਂ ਮੁਕਾਬਲਿਆਂ ਦੌਰਾਨ ਪੋਸਟਰ ਮੇਕਿੰਗ ਮੁਕਾਬਲੇ ਵਿਚੋਂ ਬੀਸੀਏ ਭਾਗ ਦੂਜਾ ਦੀ ਜਸ਼ਨਪ੍ਰੀਤ ਕੌਰ ਪਹਿਲੇ, ਕੋਮਲ ਦੂਜੇ ਤੇ ਬੀਏ ਭਾਗ ਦੂਜਾ ਦੀ ਗੁਰਲੀਨ ਕੌਰ ਤੀਜੇ ਸਥਾਨ ਤੇ ਰਹੀ। ਸਲੋਗਨ ਰਾਈਟਿੰਗ ਮੁਕਾਬਲੇ ਚੋਂ ਬੀਕਾਮ ਭਾਗ ਤੀਜਾ ਦੀ ਸੰਜੀਵਨ ਕੌਰ ਪਹਿਲੇ, ਬੀਏ ਭਾਗ ਪਹਿਲਾ ਦੀ ਸ਼ਿਵਾਨੀ ਦੂਜੇ ਤੇ ਬੀਏ ਭਾਗ ਪਹਿਲਾ ਦੀ ਮਾਲਨੀ ਤੀਜੇ ਸਥਾਨ ਤੇ ਰਹੀ l ਕਵਿਤਾ ਮੁਕਾਬਲੇ ਚੋਂ ਬੀਏ ਭਾਗ ਦੂਜਾ ਦੀ ਰਣਜੀਤ ਕੌਰ ਪਹਿਲੇ, ਬੀਏ ਭਾਗ ਤੀਜਾ ਦੀ ਨੇਹਾ ਦੂਜੇ ਤੇ ਬੀਏ ਭਾਗ ਤੀਜਾ ਦੀ ਪਾਇਲ ਤੀਜੇ ਸਥਾਨ ਤੇ ਰਹੀ। ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਕਿਹਾ ਕਿ ਸਾਨੂੰ ਆਪਣੀ ਮਾਤ ਭਾਸ਼ਾ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ, ਜਿਸ ਨਾਲ ਵਿਅਕਤੀ ਹਰ ਤਰ੍ਹਾਂ ਦਾ ਗਿਆਨ ਤੇ ਤਰੱਕੀ ਕਰ ਸਕਦਾ ਹੈ। ਇਸ ਮੌਕੇ ਭਾਰੀ ਗਿਣਤੀ ਵਿਚ ਵਿਦਿਆਰਥਣਾਂ ਤੇ ਸਟਾਫ ਮੈਂਬਰ ਹਾਜ਼ਰ ਸਨ।