ਆਨੰਦ ਪਬਲਿਕ ਸਕੂਲ ’ਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਧੂਮਧਾਮ ਨਾਲ ਮਨਾਇਆ
ਆਨੰਦ ਪਬਲਿਕ ਸਕੂਲ ’ਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਧੂਮਧਾਮ ਨਾਲ ਮਨਾਇਆ
Publish Date: Thu, 30 Apr 2026 05:47 PM (IST)
Updated Date: Thu, 30 Apr 2026 05:49 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਕਲਾਸ ਫੋਰ ਕਰਮਚਾਰੀਆਂ ਦੇ ਯੋਗਦਾਨ ਦੀ ਕਦਰ ਕੀਤੀ ਗਈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮੂਹ ਪ੍ਰੋਗਰਾਮ ਦੌਰਾਨ ਖੁਸ਼ੀ ਅਤੇ ਸਤਿਕਾਰ ਦਾ ਮਾਹੌਲ ਬਣਿਆ ਰਿਹਾ। ਇਸ ਮੌਕੇ ਮਾਣਯੋਗ ਚੇਅਰਪਰਸਨ ਸ਼੍ਰੀਮਤੀ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਅਤੇ ਡਾਇਰੈਕਟਰ ਸ਼੍ਰੀਮਤੀ ਰੁਚੀ ਆਨੰਦ ਨੇ ਸਾਰੇ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਨਾਲ ਹੀ ਸਕੂਲ ਦਾ ਕੰਮ ਸੁਚੱਜੇ ਢੰਗ ਨਾਲ ਚੱਲਦਾ ਹੈ ਅਤੇ ਸਕੂਲ ਦੀ ਤਰੱਕੀ ਵਿਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਏ. ਐਸ. ਸੇਖੋ ਅਤੇ ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਨੇ ਸਾਰੇ ਕਲਾਸ ਫੋਰ ਕਰਮਚਾਰੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ। ਇਸ ਸਨਮਾਨ ਨਾਲ ਕਰਮਚਾਰੀਆਂ ਦੇ ਚਿਹਰਿਆਂ ‘ਤੇ ਖੁਸ਼ੀ ਸਪਸ਼ਟ ਦਿਖਾਈ ਦਿੱਤੀ। ਸਾਰੇ ਕਰਮਚਾਰੀਆਂ ਨੇ ਇਸ ਲਈ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ। ਇਸ ਦੌਰਾਨ ਵਕਤਾਵਾਂ ਨੇ ਕਿਹਾ ਕਿ ਕਲਾਸ ਫੋਰ ਕਰਮਚਾਰੀ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਦੇ ਬਿਨਾਂ ਸੰਸਥਾ ਦਾ ਕੰਮ ਠੀਕ ਢੰਗ ਨਾਲ ਨਹੀਂ ਚੱਲ ਸਕਦਾ। ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਹ ਪੂਰਾ ਪ੍ਰੋਗਰਾਮ ਗਤੀਵਿਧੀ ਇੰਚਾਰਜ ਸ਼੍ਰੀਮਤੀ ਨੇਹਾ ਜੋਸ਼ੀ ਅਤੇ ਸ਼੍ਰੀਮਤੀ ਕਰੁਣਾ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ ਗਿਆ, ਜਿਸ ਨਾਲ ਉਨ੍ਹਾਂ ਨੂੰ ਆਪਣੇ ਕੰਮ ’ਤੇ ਮਾਣ ਮਹਿਸੂਸ ਹੋਇਆ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਕਰਮਚਾਰੀਆਂ ਨੇ ਖੁਸ਼ੀ ਨਾਲ ਇਸ ਦਿਨ ਦਾ ਆਨੰਦ ਮਾਣਿਆ ਅਤੇ ਸਕੂਲ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ। ਇਹ ਆਯੋਜਨ ਸਕੂਲ ਦੀ ਉਸ ਸੋਚ ਨੂੰ ਦਰਸਾਉਂਦਾ ਹੈ ਜਿਸ ਵਿਚ ਹਰ ਕਰਮਚਾਰੀ ਦੇ ਯੋਗਦਾਨ ਨੂੰ ਮਹੱਤਵ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ ।