ਜੇਕੇ ਪਬਲਿਕ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
ਜੇ. ਕੇ. ਪਬਲਿਕ ਸੀ. ਸੈ. ਸਕੂਲ ਦਾ ਅੱਠਵੀਂ ਬੋਰਡ ਪ੍ਰੀਖਿਆ ਨਤੀਜਾ ਰਿਹਾ ਸ਼ਤ-ਪ੍ਰਤੀਸ਼ਤ
Publish Date: Sat, 11 Apr 2026 10:01 PM (IST)
Updated Date: Sat, 11 Apr 2026 10:02 PM (IST)

ਦੀਪਕ, ਪੰਜਾਬੀ ਜਾਗਰਣ ਕਪੂਰਥਲਾ : ਜੇਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਨਿਰਦੇਸ਼ਕ ਪ੍ਰਦੀਪ ਕੁਮਾਰ ਸ਼ਰਮਾ ਨੇ ਖੁਸ਼ੀ ਜਤਾਉਂਦੇ ਹੋਏ ਦੱਸਿਆ ਕਿ ਅੱਠਵੀਂ ਕਲਾਸ ਦਾ ਪ੍ਰੀਖਿਆ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨੰਬਰ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ 77 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਪ੍ਰੀਖਿਆ ਵਿੱਚ ਪਾਸ ਹੋਏ, ਜਿਨ੍ਹਾਂ ਵਿੱਚੋਂ 73 ਵਿਦਿਆਰਥੀਆਂ ਨੇ ਪਹਿਲੀ ਡਵੀਜ਼ਨ ਅਤੇ 4 ਵਿਦਿਆਰਥੀਆਂ ਨੇ ਦੂਜੀ ਡਵੀਜ਼ਨ ਪ੍ਰਾਪਤ ਕੀਤੀ। ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 573/600 (95.5%) ਨੰਬਰ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਅਨੁਸ਼ਕਾ ਨੇ 564/600 (94%) ਨੰਬਰ ਲੈ ਕੇ ਦੂਜਾ ਸਥਾਨ ਅਤੇ ਰਾਜਵੀਰ ਕੌਰ ਨੇ 556/600 (92.7%) ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਹ ਸ਼ਾਨਦਾਰ ਸਫਲਤਾ ਹਾਸਲ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਚੇਅਰਮੈਨ ਜੋਗਿੰਦਰ ਕੁਮਾਰ ਸ਼ਰਮਾ ਨੇ ਇਸ ਸਫਲਤਾ ਦਾ ਸ਼੍ਰੇਯ ਸਕੂਲ ਦੇ ਮਿਹਨਤੀ ਸਟਾਫ ਅਤੇ ਮਾਪਿਆਂ ਨੂੰ ਦਿੱਤਾ। ਉਨ੍ਹਾਂ ਨੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਸੰਸਕਾਰ ਦੇ ਰਹੇ ਹਾਂ। ਨਿਰਦੇਸ਼ਕ ਪ੍ਰਦੀਪ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਸੀਂ ਭਵਿੱਖ ਵਿੱਚ ਵੀ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਪ੍ਰਯਾਸ ਕਰਦੇ ਰਹਾਂਗੇ। ਸਕੂਲ ਦੀ ਨਿਰਦੇਸ਼ਿਕਾ ਰਿਤੂ ਸ਼ਰਮਾ, ਮਿਸ ਭਾਨਵੀ ਸ਼ਰਮਾ, ਐੱਸਪੀ ਕਾਲੀਆ, ਵੀਨਾ ਮਹਿਤਾ ਅਤੇ ਸਮੂਹ ਸਟਾਫ ਨੇ ਵੀ ਬੱਚਿਆਂ ਨੂੰ ਇਸ ਸਫਲਤਾ ਲਈ ਵਧਾਈਆਂ ਅਤੇ ਆਸ਼ੀਰਵਾਦ ਦਿੱਤਾ।