ਜੇਕੇ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਜੇ. ਕੇ. ਪਬਲਿਕ ਸੀ. ਸੈ. ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 09:45 PM (IST)
Updated Date: Thu, 14 May 2026 09:48 PM (IST)
ਦੀਪਕ, ਪੰਜਾਬੀ ਜਾਗਰਣ ਕਪੂਰਥਲਾ : ਜੇਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਨਿਰਦੇਸ਼ਕ ਪ੍ਰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਬੋਰਡ ਵੱਲੋਂ ਘੋਸ਼ਿਤ ਨਤੀਜਿਆਂ ਵਿਚ ਸਕੂਲ ਦੇ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਨ ਦੀ ਦੇਖਰੇਖ ਤੇ ਅਧਿਆਪਕਾਂ ਦੀ ਮਿਹਨਤ ਨਾਲ ਵਿਦਿਆਰਥੀਆਂ ਨੇ ਆਰਟਸ ਤੇ ਕਾਮਰਸ ਵਿਚ ਬਹੁਤ ਵਧੀਆ ਨਤੀਜੇ ਹਾਸਲ ਕੀਤੇ ਹਨ। ਸਾਰੇ ਬੱਚੇ ਫਰਸਟ ਡਿਵੀਜ਼ਨ ਵਿਚ ਪਾਸ ਹੋਏ। 19 ਬੱਚਿਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। ਕਾਮਰਸ ਗਰੁੱਪ ਦੀ ਜਪਨੀਤ ਕੌਰ ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਲਵੀਸ਼ਾ ਨੇ 94% ਅੰਕ ਲੈ ਕੇ ਦੂਜਾ ਤੇ ਸੋਨਮਪ੍ਰੀਤ ਨੇ 92% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਗਰੁੱਪ ਵਿਚ ਰਾਜਬੀਰ ਕੌਰ ਨੇ 88% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਵਿਸ਼ਾਲੀ ਨੇ 86% ਅੰਕ ਲੈ ਕੇ ਦੂਜਾ ਸਥਾਨ ਤੇ ਰਾਜਨਬੀਰ ਕੌਰ ਨੇ 82% ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਜੋਗਿੰਦਰ ਕੁਮਾਰ ਸ਼ਰਮਾ ਨੇ ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਨਿਰਦੇਸ਼ਿਕਾ ਰੀਤੂ ਸ਼ਰਮਾ, ਮਿਸ ਭਾਨਵੀ ਸ਼ਰਮਾ, ਐੱਸਪੀ ਕਾਲੀਆ, ਵੀਨਾ ਮਹਿਤਾ ਤੇ ਸਮੂਹ ਸਟਾਫ ਨੇ ਬੱਚਿਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।