ਜੇਲ੍ਹ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਮਨਾਇਆ ਮਜ਼ਦੂਰ ਦਿਵਸ
ਜੇਲ੍ਹ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਯੂਨਿਟ ਕਪੂਰਥਲਾ ਨੇ ਮਨਾਇਆ ਮਜ਼ਦੂਰ ਦਿਵਸ
Publish Date: Sat, 02 May 2026 08:37 PM (IST)
Updated Date: Sat, 02 May 2026 08:38 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਯੂਨਿਟ ਜਲੰਧਰ ਤੇ ਕਪੂਰਥਲਾ ਦੇ ਜੇਲ੍ਹ ਪੈਨਸ਼ਨਰ ਸਾਥੀਆਂ ਵੱਲੋਂ 1 ਮਈ ਨੂੰ ਮਹੀਨਾਵਾਰੀ ਮੀਟਿੰਗ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਯੂਨਿਟ ਜਲੰਧਰ ਤੇ ਕਪੂਰਥਲਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ, ਖਜ਼ਾਨਚੀ ਜਸਮੇਲ ਸਿੰਘ, ਸਹਾਇਕ ਕੇਵਲ ਸਿੰਘ, ਬਲਦੇਵ ਸਿੰਘ, ਗੁਰਮੀਤ ਸਿੰਘ, ਬਿਕਰਮਜੀਤ ਸਿੰਘ, ਹਰਜਿੰਦਰ ਸਿੰਘ ਨਾਭਾ, ਚਿਮਨ ਸਿੰਘ, ਨਗਿੰਦਰ ਸਿੰਘ, ਕੁਲਵੰਤ ਸਿੰਘ, ਹਰਭਜਨ ਲਾਲ, ਜਸਵਿੰਦਰ ਕੁਮਾਰ ਆਦਿ ਮੀਟਿੰਗ ਵਿਚ ਸ਼ਾਮਲ ਹੋਏ। ਇਸ ਮੌਕੇ ਮਿਤੀ 9 ਅਪ੍ਰੈਲ 2026 ਨੂੰ ਜੋ ਮਾਨਯੋਗ ਡੀਆਈਜੀ ਜੇਲ੍ਹਾਂ ਹੈੱਡ ਆਫਿਸ ਚੰਡੀਗੜ੍ਹ ਨੂੰ ਮੰਗ ਪੱਤਰ ਦਿੱਤਾ ਸੀ, ਉਸ ਵਿਚ ਲਿਖੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ 1 ਮਈ ਨੂੰ ਮਜ਼ਦੂਰ ਦਿਵਸ ਕਪੂਰਥਲਾ ਦੇ ਬੱਸ ਸਟੈਂਡ ਵਿਖੇ ਮਨਾਇਆ ਗਿਆ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਲਾਲ ਸਲਾਮ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰ ਏਕਤਾ ਜ਼ਿੰਦਾਬਾਦ ਸਾਝਾ ਫਰੰਟ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਪੰਜਾਬ ਸਰਕਾਰ ਦੀਆ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਸ਼ਾਮਲ ਹੋਏ ਸਮੂਹ ਪੈਨਸ਼ਨਰ ਸਾਥੀਆਂ ਦਾ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਗਿੱਲ ਵੱਲੋਂ ਧੰਨਵਾਦ ਕੀਤਾ ਗਿਆ।