ਬਾਬਾ ਦੀਪਕ ਸ਼ਾਹ ਨੂੰ ਗੁਰਾਇਆ ਨੇ ਕੀਤਾ ਸਨਮਾਨਿਤ
ਬਾਬਾ ਦੀਪਕ ਸ਼ਾਹ ਭੁਲੱਥ ਦੀ ਚੇਅਰਮੈਨ ਨਿਯੁਕਤੀ ’ਤੇ ਜਸਪ੍ਰੀਤ ਸਿੰਘ ਗੁਰਾਇਆ ਵੱਲੋਂ ਮਾਨ-ਸਨਮਾਨ
Publish Date: Sun, 18 Jan 2026 08:58 PM (IST)
Updated Date: Sun, 18 Jan 2026 09:01 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ
ਨਡਾਲਾ : ਆਮ ਆਦਮੀ ਪਾਰਟੀ ਵੱਲੋਂ ਬਾਬਾ ਦੀਪਕ ਸ਼ਾਹ ਭੁਲੱਥ ਨੂੰ ਸੂਫੀ ਸੰਤ ਸਮਾਜ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਵੱਲੋਂ ਬਾਬਾ ਦੀਪਕ ਸ਼ਾਹ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ੇਸ਼ ਮਾਨ-ਸਨਮਾਨ ਕੀਤਾ ਗਿਆ। ਇਸ ਦੌਰਾਨ ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਬਾਬਾ ਦੀਪਕ ਸ਼ਾਹ ਇਕ ਪ੍ਰਸਿੱਧ ਸਮਾਜ ਸੇਵੀ ਅਤੇ ਰੂਹਾਨੀ ਸ਼ਖਸੀਅਤ ਹਨ, ਜੋ ਲੰਮੇ ਸਮੇਂ ਤੋਂ ਧਰਮਾਂਤਰੀ ਸਾਂਝ, ਭਾਈਚਾਰਕ ਏਕਤਾ ਅਤੇ ਸਮਾਜਕ ਭਲਾਈ ਲਈ ਨਿਰੰਤਰ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਾਬਾ ਦੀਪਕ ਸ਼ਾਹ ਦੀ ਇਹ ਨਿਯੁਕਤੀ ਸੂਫੀ ਸੰਤ ਸਮਾਜ ਦੀ ਭਲਾਈ ਦੇ ਨਾਲ-ਨਾਲ ਪੰਜਾਬ ਵਿਚ ਸਮਾਜਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਬਾਬਾ ਦੀਪਕ ਸ਼ਾਹ ਨੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਅਤੇ ਜਸਪ੍ਰੀਤ ਸਿੰਘ ਗੁਰਾਇਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾਣਗੇ। ਇਸ ਦੌਰਾਨ ਬਲਵਿੰਦਰ ਸਿੰਘ ਬਿੱਟੂ ਖੱਖ, ਅਵਤਾਰ ਸਿੰਘ ਦਾਊਦਪੁਰ, ਜੱਸ ਨਡਾਲਾ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ ।