ਜ਼ਿਲ੍ਹਾ ਪਰਿਸ਼ਦ ਜ਼ੋਨ ਟਿੱਬਾ ਤੋਂ ਜਸਵਿੰਦਰ ਕੌਰ ਕਾਲੇਵਾਲ ਚੋਣ ਮੈਦਾਨ ’ਚ ਨਿਤਰੇ
ਜ਼ਿਲ੍ਹਾ ਪਰਿਸ਼ਦ ਜੋਨ ਟਿੱਬਾ ਤੋਂ ਜਸਵਿੰਦਰ ਕੌਰ ਕਾਲੇਵਾਲ ਚੋਣ ਮੈਦਾਨ ਵਿੱਚ ਨਿਤਰੇ
Publish Date: Sat, 06 Dec 2025 10:15 PM (IST)
Updated Date: Sat, 06 Dec 2025 10:18 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਤਹਿਤ ਹਲਕਾ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿਚ ਉਮੀਦਵਰਾਂ ਵੱਲੋਂ ਆਪਣੀ ਕਿਸਮਤ ਅਜਮਾਈ ਜਾ ਰਹੀ ਹੈ, ਜਿਸ ਵਿਚ ਜ਼ਿਲ੍ਹਾ ਪਰਿਸ਼ਦ ਜ਼ੋਨ ਨੰਬਰ 7 ਟਿੱਬਾ ਤੋਂ ਉੱਘੇ ਸਮਾਜ ਸੇਵੀ ਨੰਬਰਦਾਰ ਜੋਗਾ ਸਿੰਘ ਕਾਲੇਵਾਲ ਦੀ ਧਰਮ ਪਤਨੀ ਜ਼ਿਲ੍ਹਾ ਪਰਿਸ਼ਦ ਜ਼ੋਨ ਟਿੱਬਾ ਲਈ ਆਜ਼ਾਦ ਉਮੀਦਵਾਰ ਵਜੋਂ ਜਸਵਿੰਦਰ ਕੌਰ ਚੋਣ ਮੈਦਾਨ ਵਿਚ ਉਤਰੇ ਅਤੇ ਅੱਜ ਉਨ੍ਹਾਂ ਨੂੰ ਚੋਣ ਨਿਸ਼ਾਨ ਟਰੱਕ ਪ੍ਰਾਪਤ ਹੋਇਆ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੂਰੇ ਉਤਸ਼ਾਹ ਅਤੇ ਹੌਸਲੇ ਨਾਲ ਚੋਣ ਮੈਦਾਨ ਵਿਚ ਨਿਤਰੇ ਹਨ। ਉਨ੍ਹਾਂ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਆਪੋ-ਆਪਣੇ ਖੇਤਰਾਂ ਵਿਚ ਵੋਟ ਮੰਗਣ ਤਾਂ ਜੋ ਆਪਾਂ ਸਾਰੇ ਹੀ ਭਾਰੀ ਬਹੁਮਤ ਨਾਲ ਜਿੱਤ ਸਕੀਏ। ਉਨ੍ਹਾਂ ਕਿਹਾ ਕਿ ਜ਼ੋਨ ਨੰਬਰ 7 ਟਿੱਬਾ ਅਧੀਨ ਆਉਂਦੇ ਸਮੁੱਚੇ ਪਿੰਡਾਂ ਵਿਚੋਂ ਵੋਟਰਾਂ ਦਾ ਭਾਰੀ ਸਮਰਥਨ ਪ੍ਰਾਪਤ ਹੋ ਰਿਹਾ ਹੈ ਅਤੇ ਅਤੇ ਚੋਣ ਪ੍ਰਚਾਰ ਨੂੰ ਹੋਰ ਗਤੀ ਦੇ ਕੇ ਘਰ-ਘਰ ਤੱਕ ਪਹੁੰਚ ਕੀਤੀ ਜਾਵੇਗੀ। ਦੂਜੇ ਪਾਸੇ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਕਿਹਾ ਕਿ ਸਾਡੇ ਸਾਰੇ ਆਜ਼ਾਦ ਉਮੀਦਵਾਰਾਂ ਵਿਚ ਵੱਡਾ ਉਤਸਾਹ ਹੈ ਅਤੇ ਸਮੁੱਚੇ ਹਲਕੇ ਦੇ ਸਾਰੇ ਵਰਕਰ ਇਕੱਠੇ ਹੋ ਕੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਖਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀ ਧੱਕੇਸ਼ਾਹੀ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਵੋਟਰ ਇਸ ਵਾਰ ਸੱਤਾਧਾਰੀ ਧਿਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਵਿਚ ਵੱਡੀ ਗਿਣਤੀ ਵਿਚ ਪਹਿਲਾ ਵਾਂਗ ਹੀ ਲੋਕਾਂ ਵੱਲੋਂ ਉਨ੍ਹਾਂ ਦੇ ਸਮੁੱਚੇ ਉਮੀਦਵਾਰਾਂ ਨੂੰ ਪਿਆਰ ਅਤੇ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ। ਕੈਪਸ਼ਨ : 6ਕੇਪੀਟੀ33