ਦਿਿਵਆਂਗ ਐਕਸ਼ਨ ਕਮੇਟੀ ਦੀ ਦੋ ਜਿਿਲ੍ਹਆਂ ਦੀ ਹੋਈ ਸਾਂਝੀ ਮੀਟਿੰਗ

ਮੰਗਾਂ ਦੀ ਯਾਦ ਦਿਵਾਉਣਗੇ, ਦਿਵਿਆਂਗ ਐਕਸ਼ਨ ਕਮੇਟੀ ਦੀ ਦੋ ਜ਼ਿਲ੍ਹਿਆਂ ਦੀ ਹੋਈ ਸਾਂਝੀ ਮੀਟਿੰਗ
ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਪੰਜਾਬ ਦਿਵfਆਂਗ ਐਕਸ਼ਨ ਕਮੇਟੀ ਇਕਾਈ ਤਰਨਤਾਰਨ ਤੇ ਅੰਮ੍ਰਿਤਸਰ ਜ਼ਿਲ੍ਹfਆਂ ਦੀ ਸਾਂਝੀ ਮੀਟਿੰਗ ਹੋਈ। ਗੁਰਪ੍ਰੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਓਸਮਾਂ, ਮੰਗਲ ਸਿੰਘ ਕੈਰੋਵਾਲ, ਸੁਰਿੰਦਰ ਸਿੰਘ ਸੰਗਤਪੁਰਾ, ਹਰਦੀਪ ਸਿੰਘ ਝਬਾਲ, ਗੁਰਵੇਲ ਪੱਧਰੀ ਕਲਾਂ, ਲਖਬੀਰ ਚੱਕ ਸਿਕੰਦਰ ਤੇ ਬਲਵਿੰਦਰ ਸਿੰਘ ਨਿੱਝਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਦਿਵਿਆਂਗ ਵਰਗ ਨੂੰ ਦਿੱਤੀ ਗਈ 2500 ਰੁਪਏ ਮਹੀਨਾ ਪੈਨਸ਼ਨ ਦੀ ਗਰੰਟੀ ਨੂੰ ਠੰਢੇ ਬਸਤੇ ਵਿਚ ਪਾ ਦਿੱਤਾ ਹੈ। ਇਥੋਂ ਤੱਕ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਜਾਰੀ ਪਹਿਲੀ ਲਿਸਟ ਵਿਚੋਂ ਦਿਵਿਆਂਗ ਵਿਅਕਤੀਆਂ ਨੂੰ ਬਾਹਰ ਰੱਖਿਆ ਗਿਆ ਹੈ। ਲੰਬਾ ਸਮਾਂ ਚਲੀ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲਦੀ ਹੀ ਆਮ ਆਦਮੀ ਪਾਰਟੀ ਦੇ ਐੱਮਐੱਲਏ ਹਰਮੀਤ ਸਿੰਘ ਸੰਧੂ ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਨਾਲ਼ ਐਕਸ਼ਨ ਕਮੇਟੀ ਦੇ ਸੂਬਾ ਪੱਧਰੀ 11 ਮੈਂਬਰੀ ਵਫ਼ਦ ਦੀ ਮੀਟਿੰਗ ਸਬੰਧੀ ਯਾਦ ਪੱਤਰ ਸੌਂਪਿਆ ਜਾਵੇਗਾ। ਮੀਟਿੰਗ ਦੌਰਾਨ ਵਿਸ਼ੇਸ ਤੌਰ ’ਤੇ ਪਹੁੰਚੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ ਜਲਦੀ ਹੀ ਸ਼ਹਿਰ ਵਿਚ ਇਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ, ਜੋ ਬੋਹੜੀ ਚੌਂਕ ਵਿਚ ਦੋ ਘੰਟੇ ਜਾਮ ਤੋਂ ਬਾਅਦ ਝਬਾਲ-ਅੰਮ੍ਰਿਤਸਰ ਬਾਈਪਾਸ ਸਥਿੱਤ ਐੱਮਐੱਲਏ ਹਰਮੀਤ ਸਿੰਘ ਸੰਧੂ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੋਂ ਇਲਾਵਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ ਪਹਿਲ ਦੇ ਆਧਾਰ ’ਤੇ ਲਿਸਟ ਬਣਾਉਣ, ਸੁਵਿਧਾ ਕੇਂਦਰਾਂ ਵਿਚ ਦਿਵਿਆਂਗ ਵਿਅਕਤੀਆਂ ਨੂੰ ਪ੍ਰੇਸ਼ਾਨ ਕਰਨ ਤੋਂ ਇਲਾਵਾ ਅੰਗਹੀਣ ਭਲਾਈ ਐਕਟ ਨੂੰ ਇੰਨ ਬਿੰਨ ਲਾਗੂ ਕਰਨ ਵਰਗੇ ਗੰਭੀਰ ਮਸਲੇ ਦੇ ਹੱਲ ਕਰਨ ਲਈ ਆਖਰੀ ਮੰਗ ਪੱਤਰ ਸੌਂਪਿਆ ਜਾਵੇਗਾ। ਜੇਕਰ ਉਪਰੋਕਤ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਸੂਬਾ ਪੱਧਰੀ ਰੋਸ਼ ਪ੍ਰਦਰਸਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਮਨਜਿੰਦਰ ਸਿੰਘ ਲਾਡੀ, ਬਾਬਾ ਕੁਲਦੀਪ ਸਿੰਘ, ਸੁਖਦੇਵ ਸਿੰਘ ਮਾਨਾਂਵਾਲੀ, ਬੀਬੀ ਬਲਵੀਰ ਕੌਰ, ਹਰਜੀਤ ਕੌਰ ਲਾਲਪੁਰਾ, ਗੁਰਜੀਤ ਕੌਰ, ਮਨਜੀਤ ਕੌਰ ਬਲਵਿੰਦਰ ਸਿੰਘ ਰੋੜੀਵਾਲ, ਬਾਬਾ ਸੁਖਵੰਤ ਸਿੰਘ, ਬਲਵੰਤ ਸਿੰਘ, ਲਾਡੀ ਬਲੇਰ, ਯਾਦਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਮੁਖ ਸਿੰਘ ਕਾਜੀਕੋਟ, ਗੁਰਨਾਮ ਸਿੰਘ ਖੈਰਦੀਨ, ਰਾਜਵਿੰਦਰ ਕੌਰ, ਜਸਵਿੰਦਰ ਸ਼ੇਖ ਚੱਕ, ਕਰਨੈਲ ਸਿੰਘ , ਤਿੰਦਰ ਸਿੰਘ, ਸੁਲੱਖਣ ਸਿੰਘ , ਜਸਵੰਤ ਸਿੰਘ, ਬਾਬਾ ਦਿਲਬਾਗ ਸਿੰਘ, ਜੱਗੀ ਪੱਧਰੀ, ਬਲਵਿੰਦਰ ਸਿੰਘ, ਬਲਦੇਵ ਸਿੰਘ ਨੇਤਾ, ਸਿਕੰਦਰ ਸਿੰਘ ਲਹੀਆ, ਜੱਜਪਾਲ ਸਿੰਘ, ਹਰਪ੍ਰੀਤ ਸਿੰਘ ਬ੍ਰਹਮਪੁਰਾ, ਰਣਜੀਤ ਸਿੰਘ ਤੇ ਚਰਨਜੀਤ ਸਿੰਘ ਅਲਾਦੀਨਪੁਰ ਆਦਿ ਵੱਡੀ ਗਿਣਤੀ ਵਿੱਚ ਐਕਸ਼ਨ ਕਮੇਟੀ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ।