ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ 13,14 ਨੂੰ
ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਵਿਖੇ ਕਬੱਡੀ ਟੂਰਨਾਮੈਂਟ 13,14 ਅਪ੍ਰੈਲ ਨੂੰ
Publish Date: Mon, 23 Mar 2026 08:17 PM (IST)
Updated Date: Mon, 23 Mar 2026 08:19 PM (IST)

ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਇਤਿਹਾਸਿਕ ਗੁਰਦਵਾਰਾ ਸਮਾਧ ਬਾਬਾ ਦਰਬਾਰਾ ਸਿੰਘ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਜਾਂਦੇ ਕਬੱਡੀ =ਤੇ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਅਮਰਕੋਟ, ਜਾਂਗਲਾ, ਟਿੱਬਾ, ਭੀਲਾਂਵਾਲ, ਭੋਰੂਵਾਲਾ, ਗਾਂਧਾ ਸਿੰਘ ਵਾਲਾ, ਸ਼ਿਕਾਰਪੁਰ ਆਦਿ ਪਿੰਡਾਂ ਦੀਆਂ ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਤਪ ਅਸਥਾਨ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਹੋਈ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਰਤ ਸਿੰਘ ਅਮਰਕੋਟ, ਸਰਪੰਚ ਬਲਵਿੰਦਰ ਸਿੰਘ ਅਮਰਕੋਟ, ਕੋਚ ਕੁਲਬੀਰ ਸਿੰਘ, ਦਲਵਿੰਦਰ ਸਿੰਘ, ਸੁਖਵਿੰਦਰ ਸਿੰਘ ਸ਼ਹਿਰੀ, ਹਰਚਰਨ ਸਿੰਘ, ਜਗਮੋਹਨ ਸਿੰਘ ਥਿੰਦ ਨੇ ਦੱਸਿਆ ਕਿ ਖ਼ਾਲਸੇ ਦੇ ਜਨਮ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੀਆਂ ਗਰਾਊਂਡਾਂ ਵਿਚ ਵਿਸ਼ਾਲ ਕਬੱਡੀ ਤੇ ਫੁੱਟਬਾਲ ਦੋ ਦਿਨਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦਾ ਉਦਘਾਟਨ 13 ਅਪ੍ਰੈਲ ਨੂੰ ਹੋਵੇਗਾ। ਇਸ ਟੂਰਨਾਮੈਂਟ ਵਿਚ ਕਬੱਡੀ ਓਪਨ, ਫੁੱਟਬਾਲ ਓਪਨ, ਕਬੱਡੀ 75 ਕਿਲੋਗ੍ਰਾਮ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ 50 ਤੋਂ ਉੱਪਰ ਉਮਰ ਵਰਗ ਦੇ ਨੌਜਵਾਨਾਂ ਲਈ 5 ਕਿਲੋਮੀਟਰ ਦੀ ਦੌੜ ਕਰਵਾਈ ਜਾਵੇਗੀ। ਇਨਾਮਾਂ ਦੀ ਵੰਡ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਸਰਪੰਚ ਜਸਵਿੰਦਰ ਕੌਰ ਟਿੱਬਾ, ਅਮਰਜੀਤ ਸਿੰਘ ਟਿੱਬਾ, ਸਾਬਕਾ ਸਰਪੰਚ ਰਵਿੰਦਰ ਸਿੰਘ ਰਵੀ, ਸੁਖਦੇਵ ਸਿੰਘ ਐੱਸਡੀਓ, ਸੁਰਜੀਤ ਟਿੱਬਾ, ਕੋਚ ਅਜੀਤਪਾਲ ਸਿੰਘ, ਕੋਚ ਸ਼ੈਲੀ ਟਿੱਬਾ, ਡਾ. ਸਤਬੀਰ ਸਿੰਘ, ਮਨਪ੍ਰੀਤ ਸਿੰਘ, ਮਾਸਟਰ ਜਸਵਿੰਦਰ ਸਿੰਘ, ਕੁਲਦੀਪ ਸਿੰਘ ਭੀਲਾਂਵਾਲ, ਸੁਖਦੇਵ ਸਿੰਘ ਅਮਰਕੋਟ, ਰਾਜਬੀਰ ਸਿੰਘ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।