ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਫਗਵਾੜਾ ਵਿਖੇ ਪਹਿਲੀ ਫੇਰੀ, ਸੋਮ ਪ੍ਰਕਾਸ਼ ਨਾਲ ਕੀਤੀ ਖ਼ਾਸ ਮੁਲਾਕਾਤ
ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋ ਉਚੇਚੇ ਤੌਰ ’ਤੇ ਫਗਵਾੜਾ ਪਹੁੰਚੇ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨਾਲ ਖਾਸ ਮੁਲਾਕਾਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਪਾਰਟੀ ਦੇ ਆਗੂ ਅਤੇ ਵਰਕਰ ਵੀ ਇਕੱਠੇ ਹੋਏ।
Publish Date: Sat, 30 May 2026 10:24 AM (IST)
Updated Date: Sat, 30 May 2026 10:27 AM (IST)
ਵਿਜੇ ਸੋਨੀ, ਪੰਜਾਬੀ ਜਾਗਰਣ ,ਫਗਵਾੜਾ। ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋ ਉਚੇਚੇ ਤੌਰ ’ਤੇ ਫਗਵਾੜਾ ਪਹੁੰਚੇ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨਾਲ ਖਾਸ ਮੁਲਾਕਾਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਪਾਰਟੀ ਦੇ ਆਗੂ ਅਤੇ ਵਰਕਰ ਵੀ ਇਕੱਠੇ ਹੋਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਨੂੰ ਸਿਰੇ ਤੋਂ ਹੀ ਨਕਾਰਦਿਆਂ ਕਿਹਾ ਕਿ ਭਾਜਪਾ ਪੰਜਾਬ ਦੀਆਂ 117 ਸੀਟਾਂ ’ਤੇ ਇਕੱਲੇ ਹੀ ਚੋਣ ਮੈਦਾਨ ਵਿੱਚ ਨਿਤਰੇਗੀ ਅਤੇ ਜਿੱਤ ਹਾਸਿਲ ਕਰੇਗੀ।
ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਅਤੇ ਉਨ੍ਹਾਂ ਦੀ ਧਰਮ ਪਤਨੀ ਅਨੀਤਾ ਸੋਮ ਪ੍ਰਕਾਸ਼ ਕੈਂਥ ਵੱਲੋਂ ਸਮੂਹ ਭਾਜਪਾ ਆਗੂਆਂ ਨਾਲ ਮਿਲ ਕੇ ਕੇਵਲ ਸਿੰਘ ਢਿੱਲੋ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਲੋਈ ਭੇਟ ਕਰਕੇ ਵਧਾਈ ਦਿੱਤੀ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਸਾਬਕਾ ਮੇਅਰ ਅਰੁਣ ਖੋਸਲਾ ਨਿਤਿਨ ਚੱਡਾ, ਪਰਮਜੀਤ ਸਿੰਘ ਪੰਮਾ ਚਾਚੋਕੀ ਸਮੇਤ ਵੱਡੀ ਗਿਣਤੀ ’ਚ ਭਾਜਪਾ ਦੇ ਆਗੂ ਅਤੇ ਵਰਕਰ ਮੌਜੂਦ ਸਨ।